ਰੇਤਾ ਦੀ ਓਵਰਲੋਡ ਟਰਾਲੀ ਨੇ ਲਈ ਬਜ਼ੁਰਗ ਦੀ ਜਾਨ
Friday, Jan 29, 2021 - 03:17 PM (IST)

ਜ਼ੀਰਾ (ਦਵਿੰਦਰ ਅਕਾਲੀਆਂਵਾਲਾ) : ਅੱਜ ਸਵੇਰੇ ਜ਼ੀਰਾ ਫ਼ਿਰੋਜ਼ਪੁਰ ਰੋਡ ’ਤੇ ਸਥਿਤ ਪਿੰਡ ਭੜਾਣਾ ਦੇ ਨਜ਼ਦੀਕ ਇਕ ਰੇਤਾ ਦੀ ਓਵਰਲੋਡ ਟਰੈਕਟਰ ਟਰਾਲੀ ਦੀ ਮੋਟਰਸਾਈਕਲ ਸਵਾਰ ਬਜ਼ੁਰਗ ਨਾਲ ਟੱਕਰ ਹੋ ਗਈ। ਪ੍ਰਪਾਤ ਜਾਣਕਾਰੀ ਅਨੁਸਾਰ ਇੱਥੋਂ ਦੇ ਨਜ਼ਦੀਕ ਪਿੰਡ ਭੜਾਣਾ ’ਚ ਓਵਰਲੋਡ ਟਰੈਕਟਰ ਟਰਾਲੀ ਦੀ ਮੋਟਰਸਾਈਕਲ ਸਵਾਰ ਬਜ਼ੁਰਗ ਨਿਰਮਲ ਸਿੰਘ ਵਾਸੀ ਪਿੰਡ ਭੜਾਣਾ ਨਾਲ ਟਕੱਰ ਹੋ ਜਾਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਵਲੋਂ ਸਥਾਨਕ ਪੁਲਸ ਨੂੰ ਸੂਚਨਾ ਦਿੱਤੀ ਗਈ। ਟਰੈਕਟਰ ਸਵਾਰ ਘਟਨਾ ਸਥਾਨ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਿਆ ਜਦਕਿ ਸੂਚਨਾ ਮਿਲਣ ’ਤੇ ਪੁਲਸ ਨੇ ਟਰੈਕਟਰ ਟਰਾਲੀ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸਰਕਾਰ ਦੀ ਸ਼ਹਿ ’ਤੇ ਵਾਪਰੀ ਲਾਲ ਕਿਲ੍ਹੇ ਵਾਲੀ ਘਟਨਾ : ਢੱਡਰੀਆਂ ਵਾਲੇ
ਮ੍ਰਿਤਕ ਦੇ ਵਰਿਸਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਉਚੇਚੇ ਤੌਰ ’ਤੇ ਪੁੱਜੇ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਰੇਤ ਮਾਫੀਆ ਵੱਲੋਂ ਓਵਰਲੋਡ ਟਰਾਲੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਕਾਰਨ ਅਜਿਹੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਜਦੋਂ ਝੰਡਾ ਲਹਿਰਾਉਣ ਸਮੇਂ ਰੱਸੀ ਦੀ ਗੰਢ ਹੀ ਨਾ ਖੁੱਲ੍ਹੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?