ਸੜਕਾਂ ’ਤੇ ਬੇਲਗਾਮ ਦੌੜ ਰਹੇ ਓਵਰਲੋਡ ਵਾਹਨਾਂ ਦਾ ਮਾਮਲਾ ਪੁੱਜਾ ਹਾਈਕੋਰਟ, 25 ਨਵੰਬਰ ਨੂੰ ਹੋਵੇਗੀ ਸੁਣਵਾਈ
Tuesday, Aug 24, 2021 - 04:10 PM (IST)
ਰੂਪਨਗਰ (ਸੱਜਣ ਸਿੰਘ ਸੈਣੀ) - ਜ਼ਿਲ੍ਹਾ ਰੂਪਨਗਰ ’ਚ ਲਗਾਤਾਰ ਗੈਰ ਕਾਨੂੰਨੀ ਤਰੀਕੇ ਨਾਲ ਸੜਕਾਂ ’ਤੇ ਬੇਲਗਾਮ ਹੋ ਕੇ ਦੋੜ ਰਹੇ ਓਵਰਲੋਡ ਟਿੱਪਰਾਂ ਤੋਂ ਦੁਖ਼ੀ ਖ਼ੁਦ ਟਿੱਪਰਾਂ ਦੇ ਮਾਲਕਾਂ ਨੇ ਹਾਈ ਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਗੁਹਾਰ ਲਗਾਈ ਹੈ। ਰੂਪਨਗਰ ਵਿੱਚ ਪ੍ਰੈੱਸ ਵਾਰਤਾ ਦੌਰਾਨ ਟਿੱਪਰ ਮਾਲਕਾਂ ਨੇ ਦੱਸਿਆ ਕਿ ਕਰੀਬ ਮਹੀਨਾ ਪਹਿਲਾਂ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਇਕ ਮੈਮੋਰੰਡਮ ਦੇ ਕੇ ਜ਼ਿਲ੍ਹੇ ਵਿੱਚ ਲਗਾਤਾਰ ਚੱਲ ਰਹੇ ਓਵਰਲੋਡ ਵਾਹਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਅਪੀਲ ਕੀਤੀ ਸੀ। ਰੂਪਨਗਰ ਪੁਲਸ ਪ੍ਰਸ਼ਾਸਨ ਵੱਲੋਂ ਜਦੋਂ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਟਿੱਪਰ ਟਰਾਂਸਪੋਰਟ ਸੁਸਾਇਟੀ ਵਲੋਂ ਮਾਣਯੋਗ ਹਾਈ ਕੋਰਟ ਵਿੱਚ ਇਸ ਮਾਮਲੇ ਨੂੰ ਲੈ ਜਾਇਆ ਗਿਆ।
ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ
ਇਸ ਮਾਮਲੇ ਦੇ ਸਬੰਧ ’ਚ ਟਿੱਪਰ ਮਾਲਕਾਂ ਨੇ ਪੁਲਸ ਪ੍ਰਸ਼ਾਸਨ ’ਤੇ ਇਸ ਸਬੰਧੀ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਇਸੇ ਕਰਕੇ ਇਸ ਮਾਮਲੇ ਦੀ ਅਗਲੀ ਸੁਣਵਾਈ 25 ਨਵੰਬਰ ਨੂੰ ਹੋਵੇਗੀ। ਦੂਜੇ ਪਾਸੇ ਜਦੋਂ ਇਸ ਸਬੰਧ ’ਚ ਓਵਰਲੋਡ ਮਾਲ ਲੈ ਕੇ ਜਾ ਰਹੇ ਟਿੱਪਰਾਂ ਦੇ ਚਾਲਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਖ਼ੁਦ ਮਜਬੂਰ ਨੇ। ਜੋ ਹੁਕਮ ਉਨ੍ਹਾਂ ਨੂੰ ਮਾਲਕਾਂ ਦੇ ਵਲੋਂ ਦਿੱਤੇ ਜਾਂਦੇ ਹਨ, ਉਨ੍ਹਾਂ ਨੂੰ ਉਸੇ ਤਰ੍ਹਾਂ ਕਰਨਾ ਪੈਂਦਾ ਹੈ।
ਪੜ੍ਹੋ ਇਹ ਵੀ ਖ਼ਬਰ - ਜਜ਼ਬੇ ਨੂੰ ਸਲਾਮ! ਮਾਂ-ਪਿਓ ਦੀ ਮੌਤ ਮਗਰੋਂ 13 ਸਾਲਾ ਦੀਪਕ ਰੇਹੜੀ ਲਗਾ ਕੇ ਪੂਰੇ ਕਰ ਰਿਹਾ ਆਪਣੇ ਸੁਫ਼ਨੇ (ਵੀਡੀਓ)
ਇਸ ਸੰਬਧ ’ਚ ਜਦੋਂ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਸ ਨੇ ਆਪਣੇ ’ਤੇ ਲੱਗ ਰਹੇ ਦੋਸ਼ਾਂ ਨੂੰ ਨਕਾਰ ਦਿੱਤਾ। ਪੁਲਸ ਨੇ ਕਿਹਾ ਕਿ ਉਨ੍ਹਾਂ ਵਲੋਂ ਉਕਤ ਓਵਰਲੋਡ ਵਾਹਨਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਟਿੱਪਰ ਟਰਾਂਸਪੋਰਟ ਸੁਸਾਇਟੀ ਵੱਲੋਂ ਓਵਰਲੋਡਿੰਗ ਦਾ ਮੁੱਦਾ ਚੁੱਕਿਆ ਗਿਆ ਹੈ, ਜੋ ਕਾਫ਼ੀ ਗੰਭੀਰ ਤੇ ਚਿੰਤਾਜਨਕ ਹੈ। ਸੜਕਾਂ ’ਤੇ ਓਵਰਲੋਡ ਕਾਲ ਬਣ ਦੌੜ ਰਹੇ ਵਾਹਨਾਂ ਨਾਲ ਜਿੱਥੇ ਸੜਕਾਂ ਦਾ ਨੁਕਸਾਨ ਹੋ ਰਿਹਾ, ਉੱਥੇ ਲਗਾਤਾਰ ਹੋ ਰਹੇ ਹਾਦਸਿਆਂ ਵਿੱਚ ਮਨੁੱਖੀ ਜਾਨਾਂ ਵੀ ਜਾ ਰਹੀਆਂ ਹਨ। ਵਾਹਨ ਚਾਲਕਾਂ ਵੱਲੋਂ ਸਮਰੱਥਾ ਤੋਂ ਕਈ ਗੁਣਾਂ ਵੱਧ ਮਾਲ ਲੋਡ ਕੀਤਾ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ