ਵਿਦੇਸ਼ ਭੇਜਣ ਦੇ ਨਾਂ ''ਤੇ ਠੱਗੀ, ਕੇਸ ਦਰਜ
Tuesday, Dec 11, 2018 - 02:37 PM (IST)

ਬਟਾਲਾ (ਸਾਹਿਲ) : ਬਟਾਲਾ ਅਧੀਨ ਆਉਂਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਥਾਣਾ ਸਿਵਲ ਲਾਈਨ ਦੇ ਏ. ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਰਸ਼ਪ੍ਰੀਤ ਸਿੰਘ ਜੋਹਰ ਪੁੱਤਰ ਬਲਵਿੰਦਰ ਸਿੰਘ ਵਾਸੀ ਮੱਲੀ ਮਾਰਕੀਟ ਨੇ ਰਿਪੋਰਟ ਦਰਜ ਕਰਵਾਈ ਕਿ ਉਸਨੇ ਪ੍ਰੀਆਸੀ ਬੱਤਰਾ ਪੁੱਤਰ ਓਮ ਪ੍ਰਕਾਸ਼ ਸਿੰਘ ਵਾਸੀ ਅੰਮ੍ਰਿਤਸਰ, ਵਿਪਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਨਵਾਂ ਸ਼ਹਿਰ ਨੂੰ ਵਿਦੇਸ਼ ਭੇਜਣ ਲਈ 1 ਲੱਖ ਰੁਪਏ ਦਿੱਤੇ ਸਨ ਪਰ ਨਾ ਤਾਂ ਉਨ੍ਹਾਂ ਨੇ ਉਸਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਇਸ ਸੰਬੰਧੀ ਏ. ਐਸ. ਆਈ. ਨੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਕਾਦੀਆਂ ਦੇ ਏ. ਐਸ. ਆਈ ਪਰਸ ਰਾਮ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਲਵੰਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਨਥੂ ਖਹਿਰਾ ਨੇ ਰਿਪੋਰਟ ਦਰਜ ਕਰਵਾਈ ਕਿ ਉਸਨੇ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਲਈ ਗੁਰਦੇਵ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਨਥੂ ਖਹਿਰਾ, ਹਰਵਿੰਦਰ ਸਿੰਘ ਪੁੱਤਰ ਬਚਨ ਸਿੰਘ, ਅਮਿਤੋਜ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਆਨ ਖਰੜ ਨੂੰ 15 ਲੱਖ ਰੁਪਏ ਦਿੱਤੇ ਸਨ ਪਰ ਨਾ ਤਾਂ ਉਨ੍ਹਾਂ ਨੇ ਉਸਨੂੰ ਵਿਦੇਸ਼ ਭੇਜਿਆ ਅਤੇ ਨਾਂ ਹੀ ਉਸਦੇ ਪੈਸੇ ਵਾਪਸ ਕੀਤੇ। ਇਸ ਸੰਬੰਧੀ ਏ. ਐਸ. ਆਈ. ਨੇ ਉਕਤ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਦਿੱਤਾ ਹੈ।