ਨਿੱਜੀ ਕੰਪਨੀ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ (ਤਸਵੀਰਾਂ)

Friday, Nov 16, 2018 - 10:37 AM (IST)

ਨਿੱਜੀ ਕੰਪਨੀ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ (ਤਸਵੀਰਾਂ)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ) - ਅੱਜ ਸਵੇਰੇ 9 ਵਜੇ ਦੇ ਕਰੀਬ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਦੇ ਹਾਦਸਾਗ੍ਰਸਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਕਾਰਨ 3-4 ਸਵਾਰਿਆਂ ਗੰਭੀਰ ਤੌਰ 'ਤੇ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

PunjabKesari

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਖੁੱਡਾ ਰੇਲਵੇ ਸਟੇਸ਼ਨ ਦੇ ਨੇੜੇ ਉਸ ਸਮੇਂ ਵਾਪਰਿਆ ਜਦੋ ਨਿੱਜੀ ਕੰਪਨੀ ਦੀ ਤੇਜ਼ ਰਫਤਾਰ ਬੱਸ ਖੁੱਡਾ ਬੱਸ ਸਟਾਪ ਦੀ ਸੜਕ 'ਤੇ ਰੁੱਕਣ ਲਈ ਹੋਲੀ ਹੋਈ ਤਾਂ ਪਿੱਛੋਂ ਆ ਰਹੇ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। 

PunjabKesari

ਇਸ ਟੱਕਰ ਕਾਰਨ ਬੇਕਾਬੂ ਹੋਈ ਬੱਸ ਡਿਵਾਈਡਰ ਦੀ ਰੇਲਿੰਗ ਨਾਲ ਜਾ ਟਕਰਾਈ ਅਤੇ ਲੋਹੇ ਦੀ ਗਰਿੱਲ ਵਾਲੀ ਰੇਲਿੰਗ ਟੁੱਟ ਕੇ ਬੱਸ ਦੀ ਬਾਡੀ 'ਚ ਵੜ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


author

rajwinder kaur

Content Editor

Related News