ਮੋਗਾ ਦੇ ਉੱਘੇ ਕਾਰੋਬਾਰੀ ਤੇ ਆਰਬਿਟ ਮਲਟੀਪਲੈਕਸ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ

Saturday, Aug 20, 2022 - 06:29 PM (IST)

ਮੋਗਾ ਦੇ ਉੱਘੇ ਕਾਰੋਬਾਰੀ ਤੇ ਆਰਬਿਟ ਮਲਟੀਪਲੈਕਸ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ

ਮੋਗਾ : ਮੋਗਾ ਦੇ ਉੱਘੇ ਕਾਰੋਬਾਰੀ ਆਰਬਿਟ ਮਲਟੀਪਲੈਕਸ ਅਤੇ ਗੀਤਾ ਸਿਨੇਮਾ ਦੇ ਮਾਲਕ ਯੋਗੇਸ਼ ਗੋਇਲ ਨੇ ਬੀਤੀ ਰਾਤ ਖ਼ੁਦਕੁਸ਼ੀ ਕਰ ਲਈ। ਯੋਗੇਸ਼ ਗੋਇਲ ਨੇ ਗੋਲ਼ੀ ਮਾਰ ਕੇ ਖੁਦ ਨੂੰ ਮੌਤ ਦੇ ਘਾਟ ਉਤਾਰਿਆ ਹੈ। ਯੋਗੇਸ਼ ਗੋਇਲ ਉੱਘੇ ਕਾਰੋਬਾਰੀ ਹੋਣ ਦੇ ਨਾਲ-ਨਾਲ ਮੋਗਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਵੀ ਸੀ। ਉਨ੍ਹਾਂ ਨੇ ਬੀਤੀ ਰਾਤ ਆਪਣੇ ਲਾਇਸੰਸੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਤੋਂ ਬਾਅਦ ਮੋਗਾ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਹਾਈਕੋਰਟ ਦਾ ਵੱਡਾ ਫ਼ੈਸਲਾ, ਪਤੀ ਦੇ ਵਿਦੇਸ਼ੋਂ ਨਾ ਪਰਤਣ ’ਤੇ ਪਤਨੀ ਦੇ ਹੱਕ ’ਚ ਜ਼ਬਤ ਹੋਵੇਗਾ ਪਿਤਾ ਦੀ ਰਿਹਾਇਸ਼ੀ ਜਾਇਦਾਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News