ਜਲੰਧਰ ਦੇ ਨਿੱਜੀ ਹਸਪਤਾਲ ’ਚ ਮਰੀਜ਼ ਦੀ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਗੰਭੀਰ ਦੋਸ਼
Saturday, Apr 23, 2022 - 02:47 PM (IST)
ਜਲੰਧਰ (ਸੋਨੂੰ)— ਇਥੋਂ ਦੇ ਨਕੋਦਰ ਚੌਂਕ ਨੇੜੇ ਸਥਿਤ ਔਕਸਫੋਰਡ ਹਸਪਤਾਲ ਦੇ ਬਾਹਰ ਅੱਜ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਮਰੀਜ਼ ਦੇ ਪਰਿਵਾਰ ਵਾਲਿਆਂ ਨੇ ੰਮਰੀਜ਼ ਦੀ ਮੌਤ ਤੋਂ ਬਾਅਦ ਡਾਕਟਰਾਂ ’ਤੇ ਇਲਾਜ ’ਚ ਲਾਪਰਵਾਹੀ ਦੇ ਦੋਸ਼ ਲਾਏ। ਬੱਬੂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਨੂੰ ਪੱਥਰੀ ਦੇ ਇਲਾਜ ਲਈ ਬੀਤੇ ਦਿਨ ਇਥੇ ਦਾਖ਼ਲ ਕਰਵਾਇਆ ਗਿਆ ਸੀ ਪਰ ਅੱਜ ਡਾਕਟਰਾਂ ਵੱਲੋਂ ਉਨ੍ਹਾਂ ਦੀ ਮੌਤ ਹੋ ਜਾਣ ਦੀ ਸੂਚਨਾ ਦਿੱਤੀ ਗਈ, ਇਹ ਵੀ ਨਹੀਂ ਦੱਸਿਆ ਕਿ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ।
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਡਾਕਟਰ ਵੱਲੋਂ ਫੋਨ ਕਰਕੇ ਦੱਸਿਆ ਕਿ ਤੁਹਾਡੇ ਮਰੀਜ਼ ਦੀ ਸਿਹਤ ਜ਼ਿਆਦਾ ਖ਼ਰਾਬ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਣਾ ਹੈ ਜਦਕਿ ਹਸਪਤਾਲ ਪੁੱਜਣ ’ਤੇ ਪਤਾ ਲੱਗਾ ਕਿ ਲੀਲਾ ਦੇਵੀ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ ਅਤੇ ਸਾਨੂੰ ਦੱਸਿਆ ਤੱਕ ਵੀ ਨਹੀਂ ਗਿਆ। ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਇਸ ਸਬੰਧ ’ਚ ਡਾਕਟਰ ਨਾਲ ਗੱਲ ਕਰਨੀ ਚਾਹੀ ਤਾਂ ਡਾਕਟਰਾਂ ਨੇ ਉਨ੍ਹਾਂ ਨਾਲ ਕੋਈ ਵੀ ਗੱਲ ਨਹੀਂ ਕੀਤੀ। ਡਾਕਟਰਾਂ ਦੀ ਲਾਪਰਵਾਹੀ ਦੇ ਚਲਦਿਆਂ ਹੀ ਉਨ੍ਹਾਂ ਦੀ ਮਾਤਾ ਲੀਲਾ ਦੇਵੀ ਦੀ ਮੌਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਡਾਕਟਰਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਕਪੂਰਥਲਾ: 7 ਸਾਲਾ ਬੱਚੇ ਦੀ ਮਾਂ ਨੂੰ 19 ਸਾਲਾ ਮੁੰਡੇ ਨਾਲ ਹੋਇਆ ਪਿਆਰ, ਦੋਹਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਇਸ ਦੌਰਾਨ ਪਰਿਵਾਰ ਵਾਲਿਆਂ ਵੱਲੋਂ ਹਸਪਤਾਲ ਦੇ ਬਾਹਰ ਹਸਪਤਾਲ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਥੇ ਹੀ ਹਸਤਾਲ ਦੇ ਪ੍ਰਬੰਧਕਾਂ ਦਾ ਅਤੇ ਡਾਕਟਰਾਂ ਦਾ ਪੱਖ ਸਾਹਮਣੇ ਆਉਣ ਤੋਂ ਬਾਅਦ ਹੀ ਮਾਮਲੇ ਦੀ ਪੁਖ਼ਤਾ ਜਾਣਕਾਰੀ ਹਾਸਲ ਹੋ ਸਕੇਗੀ। ਉਥੇ ਹੀ ਮੌਕੇ ’ਤੇ ਮੌਜੂਦ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਹਸਪਤਾਲ ’ਚ ਡਾਕਟਰ ਦੀ ਇਹ ਨਾਲਾਇਕੀ ਹੈ ਕਿ ਮਰੀਜ਼ ਦੇ ਪਰਿਵਾਰ ਵਾਲਿਆਂ ਨੂੰ ਗੁੰਮਰਾਹ ਕੀਤਾ, ਜਿਸ ਨਾਲ ਮਰੀਜ਼ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਦੋ ਮੈਂਬਰੀ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਟਾਂਡਾ: ਗੁੱਟ 'ਤੇ ਰੱਖੜੀ ਬੰਨ੍ਹ ਤੇ ਸਿਰ 'ਤੇ ਸਿਹਰਾ ਸਜਾ ਕੇ ਧਾਹਾਂ ਮਾਰਦੀਆਂ ਭੈਣਾਂ ਨੇ ਨਮ ਅੱਖਾਂ ਨਾਲ ਭਰਾ ਨੂੰ ਦਿੱਤੀ ਅੰਤਿਮ ਵਿਦਾਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ