ਪੰਜਾਬ ਦੇ ਸਰਕਾਰੀ ਹਸਪਤਾਲਾਂ ''ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ ਮੰਗਿਆ ਜਵਾਬ

Thursday, Mar 26, 2026 - 11:15 AM (IST)

ਪੰਜਾਬ ਦੇ ਸਰਕਾਰੀ ਹਸਪਤਾਲਾਂ ''ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ ਮੰਗਿਆ ਜਵਾਬ

ਚੰਡੀਗੜ੍ਹ (ਗੰਭੀਰ) : ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸਪਲਾਈ ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਚੁੱਕਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ ਹੈ। ਸੁਣਵਾਈ ਦੌਰਾਨ ਸਾਹਮਣੇ ਆਇਆ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ 'ਚ ਸਥਾਪਿਤ 35 ਪੀ. ਐੱਸ. ਏ. (ਪ੍ਰੈਸ਼ਰ ਸਵਿੰਗ ਐਡਸਾਰਪਸ਼ਨ) ਆਕਸੀਜਨ ਪਲਾਂਟ ਮੌਜੂਦਾ ਸਮੇਂ 'ਚ ਕੰਮ ਨਹੀਂ ਕਰ ਰਹੇ ਹਨ। ਇਸ 'ਤੇ ਅਦਾਲਤ ਨੇ ਸਖ਼ਤ ਨਾਰਾਜ਼ਗੀ ਜਤਾਈ।

ਇਹ ਵੀ ਪੜ੍ਹੋ : 27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ ਜਾਰੀ ਹੋਈ ਟ੍ਰੈਫਿਕ ਐਡਵਾਈਜ਼ਰੀ

ਪਟੀਸ਼ਨਕਰਤਾ ਨੇ ਅਦਾਲਤ ਨੂੰ ਦੱਸਿਆ ਕਿ ਜਲੰਧਰ, ਫਾਜ਼ਿਲਕਾ, ਕਪੂਰਥਲਾ, ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਦੇ ਹਸਪਤਾਲਾਂ 'ਚ ਆਕਸੀਜਨ ਪਲਾਂਟ ਬੰਦ ਪਏ ਹਨ। ਜਲੰਧਰ 'ਚ ਆਕਸੀਜਨ ਸਪਲਾਈ ਰੁਕਣ ਕਾਰਨ 3 ਮਰੀਜ਼ਾਂ ਦੀ ਮੌਤ ਤੱਕ ਹੋ ਚੁੱਕੀ ਹੈ। ਪਟੀਸ਼ਨਕਰਤਾ ਨੇ ਦੋਸ਼ ਲਾਇਆ ਕਿ ਇਨ੍ਹਾਂ ਤੱਥਾਂ ਨੂੰ ਸੂਬਾ ਸਰਕਾਰ ਨੇ ਆਪਣੇ ਜਵਾਬ 'ਚ ਲੁਕਾਇਆ ਹੈ। ਸੂਬਾ ਸਰਕਾਰ ਵਲੋਂ ਦਲੀਲ ਦਿੱਤੀ ਗਈ ਕਿ ਹਸਪਤਾਲਾਂ 'ਚ ਆਕਸੀਜਨ ਦੀ ਸਪਲਾਈ ਮੁੱਖ ਤੌਰ 'ਤੇ ਸਿਲੰਡਰਾਂ ਜ਼ਰੀਏ ਕੀਤੀ ਜਾਂਦੀ ਹੈ, 99 ਫ਼ੀਸਦੀ ਸ਼ੁੱਧ ਆਕਸੀਜਨ ਮੁਹੱਈਆ ਕਰਵਾਉਂਦੇ ਹਨ, ਜਦੋਂ ਕੀ ਪੀ. ਐੱਸ. ਏ. ਪਲਾਂਟ ਤੋਂ ਮਿਲਣ ਵਾਲੀ ਆਕਸੀਜਨ ਦੀ ਸ਼ੁੱਧਤਾ 90-96 ਫ਼ੀਸਦੀ ਹੁੰਦੀ ਹੈ।

ਇਹ ਵੀ ਪੜ੍ਹੋ : ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ 'ਚ...

ਇਸ 'ਤੇ ਅਦਾਲਤ ਨੇ ਤਿੱਖਾ ਸਵਾਲ ਕੀਤਾ ਕਿ ਜਦੋਂ ਇਹ ਪਲਾਂਟ ਸਥਾਪਿਤ ਕੀਤੇ ਗਏ ਸਨ, ਤਾਂ ਹੁਣ ਇਨ੍ਹਾਂ ਨੂੰ ਚਲਾਇਆ ਕਿਉਂ ਨਹੀਂ ਜਾ ਰਿਹਾ? ਅਦਾਲਤ ਨੇ ਪੁੱਛਿਆ ਕਿ ਸੂਬਾ ਕੋਲ ਆਕਸੀਜਨ ਸਪਲਾਈ ਨੂੰ ਲੈ ਕੇ ਕੋਈ ਸਪੱਸ਼ਟ ਰਾਸ਼ਟਰੀ ਜਾਂ ਰਾਜ ਨੀਤੀ ਹੈ? ਜੇਕਰ ਹੈ ਤਾਂ ਉਸ ਨੂੰ ਰਿਕਾਰਡ 'ਚ ਲਿਆਂਦਾ ਜਾਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News