ਪ. ਸ. ਸ. ਫ. ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ

Wednesday, Jan 17, 2018 - 04:12 AM (IST)

ਪ. ਸ. ਸ. ਫ. ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ

ਰੂਪਨਗਰ, (ਵਿਜੇ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵੱਲੋਂ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਸੂਬਾਈ ਸੱਦੇ 'ਤੇ ਅੱਜ ਮਹਾਰਾਜਾ ਰਣਜੀਤ ਸਿੰਘ ਬਾਗ 'ਚ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਬੜਵਾ ਦੀ ਅਗਵਾਈ 'ਚ ਰੋਹ ਭਰਪੂਰ ਰੋਸ ਧਰਨਾ ਦਿੱਤਾ ਗਿਆ । ਧਰਨੇ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈੱਡਰੇਸ਼ਨ ਦੇ ਕੌਮੀ ਵਾਈਸ ਚੇਅਰਮੈਨ ਸਾਥੀ ਵੇਦ ਪ੍ਰਕਾਸ਼ ਸ਼ਰਮਾ, ਜ਼ੋਨਲ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ, ਕ੍ਰਿਪਾਲ ਸਿੰਘ ਭੱਟੋਂ, ਗੁਰਬਿੰਦਰ ਸਿੰਘ ਸਸਕੌਰ, ਗੁਰਪ੍ਰੀਤ ਸਿੰਘ ਹੀਰਾ, ਬਲਵੀਰ ਚੰਦ ਸੈਣੀ, ਸੱਤਪਾਲ, ਬਲਜੀਤ ਸਿੰਘ ਖਾਲਸਾ, ਮਹਿੰਦਰਪਾਲ ਖੇੜੀ, ਮਹੇਸ਼ ਕੁਮਾਰ ਸ੍ਰੀ ਅਨੰਦਪੁਰ ਸਾਹਿਬ, ਸ਼ਿਵ ਕੁਮਾਰ ਜੰਗਲਾਤ ਵਿਭਾਗ ਨੇ ਪੰਜਾਬ ਸਰਕਾਰ 'ਤੇ ਮੁਲਾਜ਼ਮ ਮਾਰੂ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੀ ਪਹਿਲੀ ਸਰਕਾਰ ਹੈ ਜਿਸ ਦੇ ਰਾਜ 'ਚ ਪੂਰੇ ਇਕ ਸਾਲ ਮੁਲਾਜ਼ਮ ਵਰਗ ਨੂੰ ਮਹਿੰਗਾਈ ਭੱਤੇ ਦੀ ਕਿਸ਼ਤ ਤੱਕ ਨਸੀਬ ਨਹੀਂ ਹੋਈ । ਜਦੋਂ ਕਿ ਸਰਕਾਰ ਵੱਖ-ਵੱਖ ਵਿਭਾਗਾਂ 'ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਤਨਖਾਹ ਕਮਿਸ਼ਨ ਲਾਗੂ ਕਰਨ, ਮਿਡ-ਡੇ ਮੀਲ ਵਰਕਰਾਂ ਉੱਤੇ ਘੱਟੋ-ਘੱਟ ਉਜਰਤ ਦਾ ਕਾਨੂੰਨ ਲਾਗੂ ਕਰਨ ਆਦਿ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਦਿਖਾਈ ਦੇ ਰਹੀ । ਸਰਕਾਰ ਨੂੰ ਨੀਂਦ 'ਚੋਂ ਜਗਾਉਣ ਲਈ ਪ. ਸ. ਸ. ਫ. ਪਹਿਲੇ ਪੜਾਅ 'ਚ ਮੁਲਾਜ਼ਮ ਮੰਗਾਂ ਪ੍ਰਤੀ ਮੰਗ ਪੱਤਰ ਵਿਧਾਇਕਾਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇਗੀ ਅਤੇ ਜੇਕਰ ਫਿਰ ਵੀ ਸਰਕਾਰ ਨਾ ਜਾਗੀ ਤਾਂ ਬਜਟ ਸੈਸ਼ਨ ਦੇ ਦੂਜੇ ਦਿਨ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ । ਧਰਨਾਕਾਰੀਆਂ ਨੇ ਸਰਬਸੰਮਤੀ ਨਾਲ ਮਤੇ ਪਾਸ ਕਰ ਕੇ ਡੀ. ਈ. ਓ. ਪ੍ਰਾਇਮਰੀ ਦੇ ਅਧਿਆਪਕ ਵਿਰੋਧੀ ਵਤੀਰੇ ਦੀ ਨਿਖੇਧੀ ਕਰਨ ਦੇ ਨਾਲ-ਨਾਲ ਮਿਡਲ ਸਕੂਲਾਂ 'ਚ ਅਧਿਆਪਕਾਂ ਦੀਆਂ ਆਸਾਮੀਆਂ ਘਟਾਉਣ ਦੇ ਫੈਸਲੇ ਦੇ ਵਿਰੋਧ 'ਚ ਮਤਾ ਪਾਸ ਕੀਤਾ । 
ਧਰਨਾਕਾਰੀਆਂ ਦੇ ਰੋਹ ਨੂੰ ਦੇਖਦਿਆਂ ਏ. ਡੀ. ਸੀ. ਰੂਪਨਗਰ ਨੇ ਖੁਦ ਧਰਨੇ 'ਚ ਪਹੁੰਚ ਕੇ ਮੰਗ ਪੱਤਰ ਹਾਸਲ ਕੀਤਾ । ਇਸ ਸਮੇਂ ਰਾਜ ਕੁਮਾਰ ਪਾਬਲਾ, ਲੈਕ. ਦੇਵਰਾਜ ਨੰਗਲ, ਤਰਸੇਮ ਭਨਾਮ, ਮਾ. ਸੁਰਜੀਤ ਸਿੰਘ ਨੂਰਪੁਰ, ਵੀਰ ਸਿੰਘ, ਰਣਧੀਰ ਸਿੰਘ, ਗੌਰਵ ਬਾਂਸਲ, ਰਾਜਵੀਰ ਸਿੰਘ, ਦਵਿੰਦਰ ਸਿੰਘ ਸਮਾਣਾ, ਸੁਰਜੀਤ ਮੰਡ, ਸਤਪਾਲ, ਹਰਮੇਸ਼ ਕੌਰ, ਮਹਿੰਦਰ ਕੌਰ, ਜਸਵਿੰਦਰ, ਸੋਨੀ, ਜਗਤਾਰ ਸਿੰਘ, ਸੋਹਣ ਸਿੰਘ, ਸੋਮ ਨਾਥ, ਗੁਰਦਿਆਲ ਕੌਰ, ਪ੍ਰੇਮ ਧਮਾਣਾ ਸਮੇਤ ਵੱਡੀ ਗਿਣਤੀ 'ਚ ਮੁਲਾਜ਼ਮ ਹਾਜ਼ਰ ਸਨ ।


Related News