ਪੀ. ਐੱਸ. ਯੂ. ਵੱਲੋਂ ਨਾਅਰੇਬਾਜ਼ੀ
Tuesday, Mar 27, 2018 - 12:37 AM (IST)

ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਜ਼ਿਲਾ ਫਿਰੋਜ਼ਪੁਰ ਦੇ ਤੂੜੀ ਬਾਜ਼ਾਰ 'ਚ ਲੱਭੇ ਗਏ ਆਜ਼ਾਦੀ ਸੰਗਰਾਮੀਆਂ ਦੇ ਗੁਪਤ ਟਿਕਾਣੇ ਨੂੰ ਇਤਿਹਾਸਕ ਅਸਥਾਨ ਵਜੋਂ ਵਿਕਸਿਤ ਕਰਨ ਅਤੇ ਵਿਦਿਆਰਥੀਆਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਅੱਜ ਪੀ.ਐੱਸ.ਯੂ. ਨੇ ਚੰਡੀਗੜ੍ਹ ਰੋਡ ਸਥਿਤ ਆਈ.ਟੀ.ਆਈ. 'ਚ ਰੈਲੀ ਕਰ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੰਬੋਧਨ ਕਰਦੇ ਹੋਏ ਪੀ.ਐੱਸ.ਯੂ. ਆਗੂ ਬਿਕਰਮਜੀਤ ਸਿੰਘ, ਸੁਖਵੀਰ ਸਿੰਘ, ਨੀਰਜ ਚਾਹੜਮਜਾਰਾ ਤੇ ਸੁਰਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਪਿਛਲੇ ਕਰੀਬ 1 ਸਾਲ ਤੋਂ ਫਿਰੋਜ਼ਪੁਰ ਦੇ ਤੂੜੀ ਬਾਜ਼ਾਰ 'ਚ ਆਜ਼ਾਦੀ ਸੰਗਰਾਮੀਆਂ ਦੇ ਮਿਲੇ ਗੁਪਤ ਟਿਕਾਣੇ ਨੂੰ ਇਤਿਹਾਸਕ ਅਸਥਾਨ ਵਜੋਂ ਵਿਕਸਿਤ ਕਰਨ ਦੀ ਮੰਗ ਕਰਦੇ ਆ ਰਹੇ ਹਨ ਪਰ ਮੌਜੂਦਾ ਸਰਕਾਰ ਦੇ ਮੰਤਰੀ ਵੱਲੋਂ ਵਾਅਦਾ ਕਰਨ ਦੇ ਬਾਵਜੂਦ ਇਸ ਨੂੰ ਪੂਰਾ ਨਹੀਂ ਕੀਤਾ ਗਿਆ। ਇਸੇ ਤਰ੍ਹਾਂ ਵਿਦਿਆਰਥੀਆਂ ਦੀਆਂ ਮੰਗਾਂ 'ਤੇ ਜ਼ਿਲਾ ਪ੍ਰਸ਼ਾਸਨ ਤੇ ਸਰਕਾਰ ਨੇ ਚੁੱਪੀ ਧਾਰੀ ਹੋਈ ਹੈ, ਜਿਸ ਨਾਲ ਸਮੂਹ ਵਿਦਿਆਰਥੀਆਂ 'ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਦਰਕਿਨਾਰ ਕਰਨ ਦੇ ਵਿਰੋਧ 'ਚ 28 ਮਾਰਚ ਨੂੰ ਡੀ.ਸੀ. ਦਫਤਰ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ।