ਪੀ. ਡਬਲਯੂ. ਡੀ. ਮੁਲਾਜ਼ਮ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਲਈ ਮਜਬੂਰ

Tuesday, Feb 13, 2018 - 02:48 AM (IST)

ਫ਼ਰੀਦਕੋਟ,   (ਹਾਲੀ)-  ਪੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਫ਼ਰੀਦਕੋਟ ਵੱਲੋਂ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਫ਼ੰਡਾਂ ਦੇ ਬਿੱਲਾਂ ਦੀ ਅਦਾਇਗੀ ਨਾ ਕਰਨ ਅਤੇ ਖ਼ਜ਼ਾਨੇ 'ਤੇ ਲਾਈ ਗਈ ਰੋਕ ਦੇ ਵਿਰੋਧ 'ਚ ਨਾਅਰੇਬਾਜ਼ੀ ਕੀਤੀ ਗਈ। ਜਗਦੀਸ਼ ਰਾਮ ਪੰਜਗਰਾਈਂ, ਬਿੱਲੂ ਰਾਮ, ਗੁਰਦੀਪ ਸਿੰਘ ਮਚਾਕੀ, ਬਲਵਿੰਦਰ ਸਿੰਘ ਮਾਹਲਾ, ਪ੍ਰਕਾਸ਼ ਚੰਦ, ਨਿਰਮਲ ਰਾਮ ਸ਼ਰਮਾ, ਸਤਪਾਲ ਮੌੜ, ਅਮਰ ਸਿੰਘ, ਰਾਮ ਦਿਆਲ ਸਿੰਘ, ਮਨੀਸ਼ ਕੁਮਾਰ ਅਤੇ ਦਿਲਬਾਗ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੇਵਾਮੁਕਤ ਮੁਲਾਜ਼ਮਾਂ ਦੇ ਅਹਿਮ ਫ਼ੰਡਾਂ ਦੇ ਬਿੱਲਾਂ ਦੀ ਅਦਾਇਗੀ ਨਾ ਕਰਨ ਅਤੇ ਖਜ਼ਾਨੇ 'ਤੇ ਲਾਈ ਗਈ ਰੋਕ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੇਵਾਮੁਕਤ ਮੁਲਾਜ਼ਮ ਆਪਣੇ ਫੰਡਾਂ ਦੀ ਅਦਾਇਗੀ ਕਰਵਾਉਣ ਲਈ ਲਗਾਤਾਰ 6-6 ਮਹੀਨਿਆਂ ਤੋਂ ਖਜ਼ਾਨਾ ਦਫ਼ਤਰ ਦੇ ਚੱਕਰ ਮਾਰ ਕੇ ਥੱਕ ਚੁੱਕੇ ਹਨ ਅਤੇ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਲਈ ਮਜਬੂਰ ਹੋ ਚੁੱਕੇ ਹਨ। 
ਉਨ੍ਹਾਂ ਨੇ ਫ਼ੈਸਲਾ ਕੀਤਾ ਹੈ ਕਿ ਆਉਣ ਵਾਲੇ ਇਜਲਾਸ 'ਚ ਆਰ-ਪਾਰ ਦੀ ਲੜਾਈ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਜੇਕਰ ਸੇਵਾਮੁਕਤ ਮੁਲਾਜ਼ਮਾਂ ਦੇ ਬਿੱਲਾਂ ਦੀ ਅਦਾਇਗੀ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ। 


Related News