ਪੀ. ਡਬਲਯੂ. ਡੀ. ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ

01/20/2018 7:43:27 AM

ਕਪੂਰਥਲਾ, (ਗੁਰਵਿੰਦਰ ਕੌਰ)- ਪੀ. ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਯੂਨੀਅਨ ਪੰਜਾਬ ਜ਼ਿਲਾ ਕਪੂਰਥਲਾ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਦਫਤਰ ਵਿਖੇ ਹੋਈ। ਇਸ ਮੌਕੇ ਹਾਜ਼ਰ ਅਹੁਦੇਦਾਰਾਂ ਤੇ ਵਰਕਰਾਂ ਨੂੰ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। 
ਸੰਬੋਧਨ ਕਰਦਿਆਂ ਜਨਰਲ ਸਕੱਤਰ ਤਰਲੋਕ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ, ਇਸ ਨੂੰ ਜਗਾਉਣ ਲਈ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਪੰਜਾਬ ਦੇ ਸੱਦੇ 'ਤੇ 23 ਜਨਵਰੀ ਨੂੰ ਧਰਨਾ ਦੇ ਕੇ ਰੋਸ ਰੈਲੀ ਕੀਤੀ ਜਾਵੇਗੀ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਜਾਵੇਗਾ। ਪ੍ਰਧਾਨ ਅਮਰੀਕ ਸਿੰਘ ਸੇਖੋਂ ਨੇ ਸਾਥੀਆਂ ਨੂੰ ਮੁੱਖ ਮੰਗਾਂ ਸਬੰਧੀ ਜਾਣੂ ਕਰਵਾਇਆ। ਇਸ ਮੌਕੇ ਦਲਜੀਤ ਸਿੰਘ, ਲਖਵਿੰਦਰ ਸਿੰਘ ਲੱਖੀ, ਧੂੜ ਸਿੰਘ, ਮੇਹਰ ਸਿੰਘ, ਜਗਤਪਾਲ, ਤਰਲੋਕ ਸਿੰਘ, ਸੁਰਿੰਦਰ ਸਿੰਘ, ਸੰਦੀਪ, ਬੱਗਾ, ਰਜਿੰਦਰ ਕੁਮਾਰ, ਬਲਵਿੰਦਰ ਸਿੰਘ, ਜੀਤ ਆਦਿ ਹਾਜ਼ਰ ਸਨ।