ਨਹੀਂ ਬਾਜ ਆ ਰਹੇ ਸ਼ਰਾਰਤੀ ਅਨਸਰ, ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ''ਚ ਬਾਹਰੋਂ ਸੁੱਟੇ ਪੈਕੇਟ ''ਚੋਂ ਬਰਾਮਦ ਹੋਏ ਮੋਬਾਇਲ
Monday, Jan 30, 2023 - 12:00 PM (IST)
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਰਾਰਤੀ ਅਨਸਰਾਂ ਵੱਲੋਂ ਮੋਬਾਈਲ ਅਤੇ ਨਸ਼ੀਲੇ ਪਦਾਰਥ ਪੈਕੇਟਾਂ ਰਾਹੀਂ ਜੇਲ੍ਹ 'ਚ ਸੁੱਟਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਾਣਕਾਰੀ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੇ ਇਕ ਵਾਰ ਫਿਰ ਪੈਕੇਟ ਫੜਿਆ ਹੈ, ਜਿਸ ਵਿੱਚੋਂ 2 ਮੋਬਾਇਲ ਓਪੋ ਟੱਚ ਸਕਰੀਨ ਅਤੇ 8 ਸਿਗਰਟਾਂ ਦੇ ਡੱਬੇ ਬਰਾਮਦ ਹੋਏ ਹਨ। ਇਸ ਤੋਂ ਇਲਾਵਾ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਅੰਦਰੋਂ 2 ਹੋਰ ਮੋਬਾਇਲ ਬਰਾਮਦ ਹੋਏ ਹਨ, ਜਿਸ ਸਬੰਧੀ ਥਾਣਾ ਸਿਟੀ ਪੁਲਸ ਵੱਲੋਂ ਵਿਜੇ ਕੁਮਾਰ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਦੁਬਈ ਦਾ ਆਖ ਓਮਾਨ ਭੇਜੀ ਮਲੋਟ ਦੀ ਔਰਤ ਪਰਤੀ ਘਰ, ਰੌਂਦੀ-ਕੁਰਲਾਉਂਦੀ ਨੇ ਦੱਸੀ ਦਿਲ ਝੰਜੋੜਣ ਵਾਲੀ ਹੱਡਬੀਤੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਵੱਲੋਂ ਥਾਣਾ ਸਿਟੀ ਦੀ ਪੁਲਸ ਨੂੰ ਭੇਜੇ ਪੱਤਰ ਵਿੱਚ ਦੱਸਿਆਗਿਆ ਹੈ ਕਿ ਜਦੋਂ ਉਨ੍ਹਾਂ ਮੁਲਾਜ਼ਮਾਂ ਦੇ ਨਾਲ ਬਲਾਕ ਨੰਬਰ 2 ਦੀ ਬੈਰਕ ਦੀ ਤਲਾਸ਼ੀ ਲਈ ਤਾਂ ਉੱਥੇ ਜਾਂਚ ਅਧੀਨ ਵਿਜੇ ਕੁਮਾਰ ਕੋਲੋਂ ਸੈਮਸੰਗ ਕੀਪੈਡ ਮੋਬਾਇਲ ਤੇ ਉਸੇ ਬੈਰਕ ਦੇ ਬਾਥਰੂਮ 'ਚੋਂ ਇਕ ਸੈਮਸੰਗ ਕੀਪੈਡ ਮੋਬਾਇਲ ਤੇ ਇਕ ਸਿਮ ਕਾਰਡ ਬਰਾਮਦ ਕੀਤਾ ਗਿਆ। ਜੇਲ੍ਹ ਪ੍ਰਸ਼ਾਸਨ ਮੁਤਾਬਕ ਖਾਤੀ ਰੰਗ ਦੀ ਟੇਪ ਨਾਲ ਲਪੇਟਿਆ ਇਕ ਪੈਕੇਟ ਬਾਹਰੋਂ ਆਏ ਬਦਮਾਸ਼ਾਂ ਵੱਲੋਂ ਜੇਲ੍ਹ ਦੇ ਅੰਦਰ ਸੁੱਟਿਆ ਗਿਆ ਸੀ, ਜਿਸ ਵਿੱਚੋਂ 2 ਓਪੋ ਟੱਚ ਸਕਰੀਨ ਮੋਬਾਇਲ ਅਤੇ 8 ਪੈਰਕੇਟ ਸਿਗਰਟਾਂ ਦੇ ਬਰਾਮਗ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਤਫ਼ਤੀਸ਼ ਅਤੇ ਕਾਰਵਾਈ ਏ. ਐੱਸ. ਆਈ. ਅਯੂਬ ਮਸੀਹ ਕਰ ਰਹੇ ਹਨ।
ਇਹ ਵੀ ਪੜ੍ਹੋ- ਚਾਵਾਂ ਨਾਲ ਵਿਆਹੀ ਧੀ ਦੀ ਖ਼ੂਨ ਨਾਲ ਭਿੱਜੀ ਲਾਸ਼ ਦੇਖ ਮਾਪਿਆਂ ਦਾ ਨਿਕਲਿਆ ਤ੍ਰਾਹ, ਸਹੁਰਿਆਂ 'ਤੇ ਲਾਏ ਵੱਡੇ ਦੋਸ਼
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।