''ਪਕੋਕਾ'' ਦਾ ਅਕਾਲੀ ਦਲ ਕਰੇਗਾ ਡੱਟ ਕੇ ਵਿਰੋਧ : ਬਾਦਲ

11/17/2017 7:33:51 PM

ਚੰਡੀਗੜ੍ਹ (ਮਨਮੋਹਨ) : ਪੰਜਾਬ ਸਰਕਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ 'ਤੇ ਕਾਬੂ ਪਾਉਣ ਲਈ ਪਕੋਕਾ ਲਿਆਉਣ ਦੀ ਤਿਆਰੀ ਕਰ ਰਹੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਨੇ ਸਾਫ ਕਰ ਦਿੱਤਾ ਹੈ ਕਿ ਉਹ ਪਕੋਕਾ ਦਾ ਵਿਰੋਧ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਸਰਪਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਹਿਣਾ ਹੈ ਕਿ ਪਕੋਕਾ ਲੱਗਣ ਨਾਲ ਇਸਦਾ ਗਲਤ ਇਸਤੇਮਾਲ ਕੀਤਾ ਜਾ ਸਕਦਾ ਹੈ, ਜਿਸ ਦੇ ਚੱਲਦੇ ਉਹ ਪਕੋਕਾ ਦਾ ਡੱਟ ਕੇ ਵਿਰੋਧ ਕਰਨਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਵੀ ਇਸਦਾ ਵਿਰੋਧ ਕਰ ਚੁੱਕੇ ਹਨ। ਵਿਰੋਧੀਆਂ ਦਾ ਕਹਿਣਾ ਹੈ ਕਿ ਸੂਬੇ ਵਿਚ ਪਕੋਕਾ ਲਾਗੂ ਹੋਣ ਨਾਲ ਇਸ ਦੀ ਗਲਤ ਵਰਤੋਂ ਕੀਤੀ ਜਾ ਸਕਦੀ ਹੈ, ਇਸ ਕਰਕੇ ਇਸ ਕਾਨੂੰਨ ਨਹੀਂ ਲਾਗੂ ਹੋਣਾ ਚਾਹੀਦਾ।


Related News