ਪਰਾਲੀ ਨੂੰ ਅੱਗ ਲਗਾਉਣ ਵਾਲੇ 3 ਕਿਸਾਨ ਗ੍ਰਿਫਤਾਰ

Friday, Nov 22, 2019 - 05:59 PM (IST)

ਪਰਾਲੀ ਨੂੰ ਅੱਗ ਲਗਾਉਣ ਵਾਲੇ 3 ਕਿਸਾਨ ਗ੍ਰਿਫਤਾਰ

ਬਠਿੰਡਾ (ਸੁਖਵਿੰਦਰ) : ਕੋਤਵਾਲੀ ਪੁਲਸ ਵਲੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਤਿੰਨ ਕਿਸਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਹਾਜੀਰਤਨ ਦੇ ਮੈਨੇਜਰ ਗੁਰਤੇਜ ਸਿੰਘ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਗੁਰਦੁਆਰਾ ਹਾਜੀਰਤਨ ਸਾਹਿਬ ਦੀ 8 ਏਕੜ ਜ਼ਮੀਨ ਵਿਚ ਝੋਨੇ ਦੀ ਫਸਲ ਲੱਗੀ ਹੋਈ ਸੀ। ਬੀਤੇ ਦਿਨੀਂ ਕਿਸਾਨ ਖੁਸ਼ਵਿੰਦਰ ਸਿੰਘ, ਗੁਰਭਿੰਦਰ ਸਿੰਘ ਅਤੇ ਨਿਰਮਲ ਸਿੰਘ ਵਾਸੀ ਕੋਟਸ਼ਮੀਰ ਨੇ ਉਕਤ ਜ਼ਮੀਨ 'ਚ ਪਈ ਝੋਨੇ ਪਰਾਲੀ ਨੂੰ ਅੱਗ ਲਗਾ ਦਿੱਤੀ। 

ਪਰਾਲੀ ਨੂੰ ਅੱਗ ਲਗਾ ਕੇ ਉਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਿਆਂ ਵਾਤਾਵਰਨ ਨੂੰ ਪ੍ਰਦੂਸ਼ਿਤ ਕੀਤਾ ਹੈ। ਪੁਲਸ ਨੇ ਉਕਤ ਕਿਸਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਨ੍ਹਾਂ ਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।


author

Gurminder Singh

Content Editor

Related News