ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡੀ ਖ਼ੁਸ਼ਖਬਰੀ, 48 ਲੱਖ ਰੁਪਏ ਦੀ ਰਾਸ਼ੀ ਜਾਰੀ

Tuesday, Jan 09, 2024 - 05:31 PM (IST)

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਵੱਡੀ ਖ਼ੁਸ਼ਖਬਰੀ, 48 ਲੱਖ ਰੁਪਏ ਦੀ ਰਾਸ਼ੀ ਜਾਰੀ

ਪਟਿਆਲਾ (ਜੋਸਨ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਟਿਆਲਾ ’ਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 48 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਰਾਸ਼ੀ ਸਿੱਧੇ ਕਿਸਾਨਾਂ ਦੇ ਖਾਤਿਆਂ ’ਚ ਜਮਾਂ ਕਰਵਾਈ ਜਾ ਚੁੱਕੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦੱਸਿਆ ਕਿ ਸਾਉਣੀ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੀ ਰਾਸ਼ੀ ਵੈਰੀਫਿਕੇਸ਼ਨ ਕਰਨ ਉਪਰੰਤ ਦਿੱਤੀ ਗਈ ਹੈ ਤਾਂ ਜੋ ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਇਆ ਜਾ ਸਕੇ ਅਤੇ ਹੋਰ ਕਿਸਾਨਾਂ ਨੂੰ ਇਸ ਵਿਧੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀ. ਐੱਸ. ਆਰ. ਵਿਧੀ ਨਾਲ ਬੀਜੇ ਗਏ ਝੋਨੇ ਦਾ ਝਾੜ ਕੱਦੂ ਕੀਤੇ ਝੋਨੇ ਦੇ ਬਰਾਬਰ ਰਹਿੰਦਾ ਹੈ। ਬਿਜਾਈ ਸਮੇਂ ਖਰਚਾ ਘੱਟ ਆਉਂਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਵਿਧੀ ਨੂੰ ਅਪਣਾਉਣ ਸਮੇਂ ਨਦੀਨਾਂ ਦੀ ਰੋਕਥਾਮ ਸਬੰਧੀ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਪੈਦਾ ਹੋਣ ਵਾਲੇ ਨਦੀਨਾਂ ਨੂੰ ਖ਼ਤਮ ਕੀਤਾ ਜਾ ਸਕੇ।


author

Gurminder Singh

Content Editor

Related News