ਝੋਨੇ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਅਣਪਛਾਤਿਆ ''ਤੇ ਮਾਮਲਾ ਦਰਜ

Wednesday, Nov 20, 2024 - 05:26 PM (IST)

ਝੋਨੇ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਅਣਪਛਾਤਿਆ ''ਤੇ ਮਾਮਲਾ ਦਰਜ

ਸਾਹਨੇਵਾਲ/ਕੋਹਾੜਾ (ਜਗਰੂਪ) : ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਗਾਉਣ 'ਤੇ ਜਾਗਰੁਕ ਕਰਦੀ ਆ ਰਹੀ ਹੈ ਪਰ ਫਿਰ ਵੀ ਕਈ ਵਿਅਕਤੀ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਨਾੜ ਨੂੰ ਅੱਗ ਲਗਾ ਰਹੇ ਹਨ। ਅਜਿਹਾ ਹੀ ਮਾਮਲਾ ਥਾਣਾ ਕੂੰਮ ਕਲਾਂ ਦੇ ਇਲਾਕੇ ਜਿਉਣੇਵਾਲ ਤੋਂ ਸਾਹਮਣੇ ਆਇਆ ਜਿੱਥੇ ਪੁਲਸ ਨੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਕਾਗਜ਼ੀ ਕਾਰਵਾਈ ਪੂਰੀ ਕੀਤੀ ਹੈ।

ਜਾਣਕਾਰੀ 'ਚ ਥਾਣਾ ਪੁਲਸ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਬੂਥਗੜ੍ਹ ਮੌਜੂਦ ਸੀ ਤਾਂ ਇਤਲਾਹ ਮਿਲੀ ਕਿ ਜਿਉਣੇਵਾਲ ਵਿਖੇ ਖੇਤੀਬਾੜੀ ਵਾਲੀ ਜ਼ਮੀਨ 'ਚ ਕਿਸੇ ਨਾਮਲੂਮ ਵਿਅਕਤੀਆਂ ਵਲੋਂ ਝੋਨੇ ਦੇ ਨਾੜ ਤੇ ਪਰਾਲੀ ਨੂੰ ਅੱਗ ਲਗਾਈ ਗਈ ਹੈ। ਇਸ 'ਤੇ ਥਾਣਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News