ਝੋਨੇ ਦੀ ਖਰੀਦ ''ਚ ਗੜਬੜੀ ਦੇ ਮਾਮਲੇ ''ਚ ਮਾਰਕੀਟ ਕਮੇਟੀ ਦਾ ਸਕੱਤਰ ਮੁਅੱਤਲ

10/16/2019 9:34:04 AM

ਚੰਡੀਗੜ੍ਹ (ਭੁੱਲਰ)—ਝੋਨੇ ਦੀ ਖਰੀਦ ਪ੍ਰਕਿਰਿਆ 'ਚ ਬੇਨਿਯਮੀਆਂ ਪਾਏ ਜਾਣ ਤੋਂ ਬਾਅਦ ਮਾਰਕੀਟ ਕਮੇਟੀ ਬਟਾਲਾ ਦੇ ਸਕੱਤਰ ਦੀਆਂ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ। ਇਹ ਕਾਰਵਾਈ ਮਾਰਕੀਟ ਕਮੇਟੀ ਬਟਾਲਾ ਵਿਖੇ ਰਿਕਾਰਡ ਦੀ ਚੈਕਿੰਗ ਦੇ ਆਧਾਰ 'ਤੇ ਕੀਤੀ ਗਈ ਹੈ, ਜਿਥੇ ਵਿਸ਼ੇਸ਼ ਟੀਮ ਵੱਲੋਂ ਜਾਂਚ ਦੌਰਾਨ ਝੋਨੇ ਦੀ ਖਰੀਦ ਵਿਚ ਬੇਨਿਯਮੀਆਂ ਪਾਈਆਂ ਗਈਆਂ।

ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਝੋਨੇ ਦੀ ਨਿਰਵਿਘਨ ਅਤੇ ਪਾਰਦਰਸ਼ੀ ਖਰੀਦ ਨੂੰ ਯਕੀਨੀ ਬਣਾਉਣ ਲਈ ਬੋਰਡ ਵੱਲੋਂ ਮੰਡੀਆਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਵੇਰਵੇ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਮੰਡੀ ਬੋਰਡ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮਾਂ ਵੱਲੋਂ ਮਾਰਕੀਟ ਕਮੇਟੀ ਬਟਾਲਾ ਅਤੇ ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਰਿਕਾਰਡ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਆੜ੍ਹਤੀਆਂ ਵੱਲੋਂ ਮਾਰਕੀਟ ਕਮੇਟੀ ਦੇ ਸਟਾਫ ਨਾਲ ਮਿਲ ਕੇ ਕਿਸਾਨਾਂ ਤੋਂ ਘੱਟ ਕੀਮਤ 'ਤੇ ਝੋਨੇ ਦੀ ਖਰੀਦ ਕਰ ਕੇ ਖਰੀਦ ਏਜੰਸੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਵੇਚਿਆ ਗਿਆ। ਇਸ ਸਬੰਧੀ ਸਮੁੱਚਾ ਰਿਕਾਰਡ ਜ਼ਬਤ ਕਰ ਲਿਆ ਗਿਆ ਹੈ ਅਤੇ ਘੱਟ ਕੀਮਤ 'ਤੇ ਖਰੀਦਿਆ ਝੋਨਾ ਵੱਖ-ਵੱਖ ਸ਼ੈਲਰਾਂ ਨੂੰ ਭੇਜ ਦਿੱਤਾ ਗਿਆ ਹੈ।

Shyna

This news is Content Editor Shyna