ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫ਼ਸਲ ਕੱਟਣ ’ਤੇ ਪਾਬੰਦੀ

09/30/2023 12:14:10 PM

ਮੋਹਾਲੀ (ਨਿਆਮੀਆਂ) : ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਮੋਹਾਲੀ ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਫ਼ਸਲ ਦੀ ਕਟਾਈ ਲਈ ਰਾਤ ਨੂੰ ਕੰਬਾਈਨਾਂ ਚਲਾਉਣ 'ਤੇ ਪਾਬੰਦੀ ਲਾ ਦਿੱਤੀ ਹੈ। ਦਸੇ ਵਾਪਰਨ ਦੇ ਖ਼ਤਰੇ ਨੂੰ ਮੁੱਖ ਰੱਖਦਿਆਂ ਅਤੇ ਝੋਨੇ ਦੀ ਫ਼ਸਲ ’ਤੇ ਰਾਤ ਨੂੰ ਤਰੇਲ ਪੈਣ ਅਤੇ ਬੇਮੌਸਮੀ ਬਰਸਾਤ ਕਾਰਨ ਝੋਨਾ ਸਿੱਲਾ ਹੋਣ ਦੀ ਸੰਭਾਵਨਾ ਵੱਧਣ ਕਾਰਨ ਜ਼ਿਲ੍ਹ ’ਚ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਫ਼ਸਲ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਕੰਬਾਈਨਾਂ ਜਦੋਂ ਰਾਤ ਵੇਲੇ ਝੋਨੇ ਦੀ ਕਟਾਈ ਕਰਦੀਆਂ ਹਨ ਤਾਂ ਜਿਹੜੀ ਫ਼ਸਲ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਅਤੇ ਹਰਾ ਹੁੰਦਾ ਹੈ ਅਤੇ ਅਜਿਹਾ ਕਰਨ ਨਾਲ ਝੋਨੇ ਵਿਚ ਵੱਧ ਨਮੀ ਹੋਣ ਕਾਰਨ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਦੇਸ਼ ਦੇ ਉਤਪਾਦਨ ’ਤੇ ਵੀ ਅਸਰ ਪੈਂਦਾ ਹੈ। ਇਹ ਹੁਕਮ 25 ਨਵੰਬਰ ਤਕ ਜ਼ਿਲ੍ਹੇ ਵਿਚ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।

Babita

This news is Content Editor Babita