ਪਰਾਲੀ ਨੂੰ ਲਾਈ ਅੱਗ ਨੇ ਸਾੜ ਕੇ ਸੁਆਹ ਕੀਤੀ 9 ਕਨਾਲ ਝੋਨੇ ਦੀ ਫ਼ਸਲ

Monday, Oct 24, 2022 - 02:29 AM (IST)

ਕਪੂਰਥਲਾ (ਚੰਦਰ ਮੜੀਆ) : ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਆਮ ਤੌਰ 'ਤੇ ਫ਼ਸਲ ਦੀ ਰਹਿੰਦ-ਖੂੰਹਦ ਨੂੰ ਜ਼ਿਆਦਾਤਰ ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਸਰਕਾਰ ਤੇ ਪ੍ਰਸ਼ਾਸਨ ਵੱਲੋਂ ਮਨਾਹੀ ਦੇ ਬਾਵਜੂਦ ਲੋਕ ਖੇਤਾਂ 'ਚ ਅੱਗ ਲਗਾਉਣ ਤੋਂ ਬਾਜ਼ ਨਹੀਂ ਆ ਰਹੇ। ਪਹਿਲਾਂ ਇਹ ਸਿਲਸਿਲਾ ਚੋਰੀ-ਛੁਪੇ ਚੱਲਦਾ ਸੀ ਪਰ ਇਸ ਵਾਰ ਕਿਸਾਨਾਂ ਵੱਲੋਂ ਬਿਨਾਂ ਕਾਨੂੰਨੀ ਡਰ ਦੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਸ਼ਰੇਆਮ ਜਾਰੀ ਹੈ।

ਇਹ ਵੀ ਪੜ੍ਹੋ : ਜਲੰਧਰ ਦੇ ਇਸ ਇਲਾਕੇ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਦੂਜੇ ਪਾਸੇ ਕੁਝ ਲੋਕ ਇਸ ਅੱਗ ਦੀ ਭੇਟ ਵੀ ਚੜ੍ਹਦੇ ਦਿਖਾਈ ਦੇ ਰਹੇ ਹਨ। ਅਜਿਹਾ ਹੀ ਇਕ ਮਾਮਲਾ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡ ਰਾਮੇ ਵਿਖੇ ਸਾਹਮਣੇ ਆਇਆ, ਜਿੱਥੇ ਕਿਸੇ ਕਿਸਾਨ ਨੇ ਆਪਣੇ ਖੇਤ 'ਚ ਪਰਾਲੀ ਨੂੰ ਅੱਗ ਲਗਾਈ ਹੋਈ ਸੀ ਤਾਂ ਗੁਆਂਢੀ ਕਿਸਾਨ ਦੀ 9 ਕਨਾਲ ਝੋਨੇ ਦੀ ਤਿਆਰ ਫਸਲ ਅੱਗ ਦੀ ਭੇਟ ਚੜ੍ਹ ਗਈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਕਿਸਾਨ ਨੇ ਜ਼ਮੀਨ ਠੇਕੇ 'ਤੇ ਲਈ ਹੋਈ ਸੀ। ਪੀੜਤ ਵੱਲੋਂ ਸਰਕਾਰ ਤੇ ਪ੍ਰਸ਼ਾਸਨ ਕੋਲ ਮਦਦ ਦੀ ਗੁਹਾਰ ਲਗਾਈ ਗਈ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News