ਪੰਜਾਬ ਦੇ ਇਸ ਵਿਧਾਇਕ ਨੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੇਸ਼ ਕੀਤੀ ਮਿਸਾਲ

07/07/2022 4:42:27 PM

ਜਗਰਾਓਂ : ਮੁੱਲਾਂਪੁਰ ਦਾਖਾ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਝੋਨੇ ਦੀ ਸਿੱਧੀ ਬਿਜਾਈ ਕਰਕੇ ਮਿਸਾਲ ਕਾਇਮ ਕੀਤੀ ਹੈ। ਮਨਪ੍ਰੀਤ ਸਿੰਘ ਇਆਲੀ ਪਾਣੀ ਦੀ ਸੰਭਾਲ ਲਈ 5 ਸਾਲਾਂ ਤੋਂ ਆਪਣੀ 40 ਏਕੜ ਜ਼ਮੀਨ 'ਤੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ। ਉਨ੍ਹਾਂ ਨੇ ਵਿਧਾਨ ਸਭਾ 'ਚ ਵੀ ਭੂ-ਜਲ ਦੇ ਡਿੱਗਦੇ ਪੱਧਰ 'ਤੇ ਚਿੰਤਾ ਜ਼ਾਹਰ ਕਰਦਿਆਂ ਝੋਨੇ ਦੀ ਸਿੱਧੀ ਬਿਜਾਈ ਦਾ ਆਪਣਾ ਤਜ਼ਰਬਾ ਸਾਂਝਾ ਕੀਤਾ ਸੀ।

ਇਹ ਵੀ ਪੜ੍ਹੋ : CM ਰਿਹਾਇਸ਼ ਅੰਦਰੋਂ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਸਾਲੀਆਂ ਨੇ ਲਾਇਆ ਨਾਕਾ

ਉਨ੍ਹਾਂ ਨੇ ਕਿਹਾ ਕਿ ਸਿੱਧੀ ਬਿਜਾਈ ਨਾਲ ਕਿਸਾਨਾਂ ਦੀ ਆਮਦਨ ਘੱਟ ਨਹੀਂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਆਪਣਾ ਝੋਨੇ ਦੀ ਸਿੱਧੀ ਬਿਜਾਈ ਕਰਨ ਦਾ 5 ਸਾਲ ਦਾ ਤਜ਼ਰਬਾ ਸ਼ਾਨਦਾਰ ਰਿਹਾ ਹੈ ਅਤੇ ਇਸ ਨਾਲ ਫ਼ਸਲ ਨੂੰ ਵੀ ਕੋਈ ਨੁਕਸਾਨ ਨਹੀਂ ਹੁੰਦਾ।

ਇਹ ਵੀ ਪੜ੍ਹੋ : ਰਿੱਬਨ ਕਟਾਈ ਦੌਰਾਨ CM ਮਾਨ ਦੀ ਸਾਲੀਆਂ ਨਾਲ ਨੋਕ-ਝੋਕ, ਦਿੱਤਾ ਗਿਫ਼ਟ (ਵੀਡੀਓ)

ਵਿਧਾਇਕ ਇਆਲੀ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਨਾਲ ਪਾਣੀ ਦੀ ਕਾਫੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ 40 ਏਕੜ 'ਚ ਸਿੱਧੇ ਬੀਜੇ ਗਏ ਝੋਨੇ ਨੂੰ ਪਾਣੀ ਦੇਣ ਦੀ ਲੋੜ ਨਹੀਂ ਪੈਂਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita