ਡੀ. ਸੀ. ਦੇ ਸਾਹਮਣੇ ਕਿਸਾਨਾਂ ਨੇ ਪਰਾਲੀ ਨੂੰ ਨਾ ਸਾੜਨ ਦੀ ਖਾਧੀ ਸਹੁੰ

10/16/2017 5:42:05 PM

ਜਲੰਧਰ/ਕਰਤਾਰਪੁਰ— ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਦੇ ਹੁਕਮਾਂ ਵਿਚਾਲੇ ਇਕ ਪਾਸੇ ਜਿੱਥੇ ਪੰਜਾਬ 'ਚ ਕਿਸਾਨ ਸਰਕਾਰ ਤੋਂ ਸਹੀ ਉਪਾਅ ਦੇਣ ਅਤੇ ਸਬਸੀਡੀ ਦੀ ਮੰਗ ਕਰ ਰਹੇ ਹਨ ਅਤੇ ਰੋਸ ਵਜੋਂ ਪਰਾਲੀ ਨੂੰ ਅੱਗ ਲੱਗਾ ਰਹੇ ਹਨ, ਉਥੇ ਹੀ ਦੂਜੇ ਪਾਸੇ ਕਰਤਾਰਪੁਰ ਦੇ 5 ਪਿੰਡਾਂ ਨੇ ਇਕ ਮਿਸਾਲ ਪੇਸ਼ ਕੀਤੀ ਹੈ। ਦੱਸਣਯੋਗ ਹੈ ਕਿ ਕਰਤਾਰਪੁਰ ਦੇ ਅੰਬੀਆ ਤੋਹਫਾ ਅਤੇ ਇਸ ਦੇ ਨੇੜੇ ਦੇ ਪਿੰਡ ਦੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦੇ ਸਾਹਮਣੇ ਇਹ ਸਹੁੰ ਖਾਧੀ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਅਤੇ ਨੈਸ਼ਨਲ ਟ੍ਰਿਬਿਊਨਲ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਟਿਕਾਣੇ ਲਗਾਉਣ ਲਈ ਨਵੀਂ ਤਕਨੀਕ ਦੀਆਂ ਮਸ਼ੀਨਾਂ ਦੀ ਮੰਗ ਵੀ ਕੀਤੀ। ਉਥੇ ਹੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੰਬੀਆ ਤੋਹਫੇ ਦੇ ਪਿੰਡ ਦੇ ਇਸ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਅਤੇ ਬਾਕੀ ਕਿਸਾਨਾਂ ਨੂੰ ਵੀ ਇਸ ਤੋਂ ਪ੍ਰੇਰਣਾ ਲੈਣ ਲਈ ਕਿਹਾ। 
ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਕਰਤਾਰਪੁਰ 'ਚ ਕੁਝ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਸੀ, ਜਿਸ ਦੀ ਮੀਡੀਆ ਕਵਰੇਜ਼ ਤੋਂ ਬਾਅਦ ਪ੍ਰਸ਼ਾਸਨ ਹਰਕਤ 'ਚ ਆਇਆ ਅਤੇ ਇਸ ਇਲਾਕੇ 'ਚ ਕਿਸਾਨਾਂ ਨੂੰ ਜਾਗਰੂਕਤਾ ਮੁਹਿੰਮ ਦੇ ਅਧੀਨ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।


Related News