ਝੋਨੇ ਦੀ ਸਰਕਾਰੀ ਖ਼ਰੀਦ ਦੇਰੀ ਨਾਲ ਹੋਣ ’ਤੇ ਮਜੀਠੀਆ ਨੇ ਲਪੇਟੇ ’ਚ ਲਈ ਪੰਜਾਬ ਅਤੇ ਕੇਂਦਰ ਸਰਕਾਰ

Friday, Oct 01, 2021 - 02:24 PM (IST)

ਝੋਨੇ ਦੀ ਸਰਕਾਰੀ ਖ਼ਰੀਦ ਦੇਰੀ ਨਾਲ ਹੋਣ ’ਤੇ ਮਜੀਠੀਆ ਨੇ ਲਪੇਟੇ ’ਚ ਲਈ ਪੰਜਾਬ ਅਤੇ ਕੇਂਦਰ ਸਰਕਾਰ

ਚੰਡੀਗੜ੍ਹ (ਬਿਊਰੋ) - ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਪੰਜਾਬ ’ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਪ੍ਰਕ੍ਰਿਆ ’ਚ 10 ਦਿਨ ਦੀ ਦੇਰੀ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਿਆ ਕੀਤੀ ਗਈ ਹੈ। ਬਿਕਰਮ ਸਿੰਘ ਮਜੀਠੀਆ ਨੇ ਇਕ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਪ੍ਰਕ੍ਰਿਆ 'ਚ 10 ਦਿਨ ਦੀ ਦੇਰੀ ਕੀਤੀ ਜਾਣੀ ਕੇਂਦਰ ਅਤੇ ਪੰਜਾਬ ਸਰਕਾਰ, ਦੋਵਾਂ ਦੀ ਕਿਸਾਨ-ਵਿਰੋਧੀ ਸੋਚ ਦਾ ਸਬੂਤ ਹੈ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ

ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਦੇਰੀ ਨਾਲ ਕਰਨ ਦਾ ਮੁੱਖ ਕਾਰਨ ਨਮੀ ਦੀ ਮਾਤਰਾ ਦਾ ਜ਼ਿਆਦਾ ਹੋਣਾ ਦੱਸਿਆ ਹੈ। ਕਿਸਾਨਾਂ ਅਨੁਸਾਰ ਝੋਨੇ ’ਚ ਨਮੀ ਦੀ ਮਾਤਰਾ ਉਨ੍ਹੀ ਨਹੀਂ ਹੈ, ਜਿੰਨੀ ਦੱਸੀ ਜਾ ਰਹੀ ਹੈ। ਇਸ ਦੇ ਲਈ ਪੰਜਾਬ ਅਤੇ ਕੇਂਦਰ ਸਰਕਾਰ ਦੋਵੇਂ ਹੀ ਜ਼ਿੰਮੇਵਾਰ ਹਨ। ਮਜੀਠੀਆ ਨੇ ਪੰਜਾਬ ਦੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਪੰਜਾਬ ਦੀ ਸਰਕਾਰ ਆਪਣੀ ਕੁਰਸੀ ਬਚਾਉਣ ਤੱਕ ਹੀ ਸੀਮਿਤ ਰਹਿ ਗਈ ਹੈ, ਕਿਉਂਕਿ ਕਿਸਾਨਾਂ ਦੀ ਪਰਵਾਹ, ਲੋਕਾਂ ਦਾ ਭਲਾ ਆਦਿ ਦੀ ਇਨ੍ਹਾਂ ਨੂੰ ਕੋਈ ਚਿੰਤਾ ਨਹੀਂ।

ਪੜ੍ਹੋ ਇਹ ਵੀ ਖ਼ਬਰ - ਕਾਂਗਰਸ ’ਚ ਚੱਲ ਰਹੇ ਕਲਾਈਮੈਕਸ ’ਚ ਦੋਆਬਾ ਦੇ 2 ਕੈਬਨਿਟ ਮੰਤਰੀਆਂ ’ਚ ਖਿੱਚੀਆਂ ਜਾ ਸਕਦੀਆਂ ਨੇ ਤਲਵਾਰਾਂ!

ਮਜੀਠੀਆ ਨੇ ਕਿਹਾ ਕਿ ਅੱਜ ਜੋ ਵੀ ਕਿਸਾਨਾਂ ਨਾਲ ਹੋ ਰਿਹਾ ਹੈ, ਉਸ ਦੇ ਲਈ ਮੋਦੀ ਸਰਕਾਰ ਤਾਂ ਜ਼ਿੰਮੇਵਾਰ ਹੈ ਹੀ, ਨਾਲ ਹੀ ਪੰਜਾਬ ਸਰਕਾਰੀ ਵੀ ਜ਼ਿੰਮੇਵਾਰ ਹੈ। ਮਜੀਠੀਆ ਨੇ ਅਪੀਲ ਕੀਤੀ ਕਿ ਮੰਡੀਆਂ ’ਚ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ, ਜਿਸ ਕਰਕੇ ਉਸ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਵਾਈ ਜਾਵੇ। 


author

rajwinder kaur

Content Editor

Related News