ਪੰਜਾਬ 'ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ, ਇਨ੍ਹਾਂ 6 ਜ਼ਿਲ੍ਹਿਆਂ 'ਚ ਅੱਜ ਤੋਂ ਝੋਨਾ ਲਾ ਸਕਣਗੇ ਕਿਸਾਨ

06/11/2024 1:46:00 PM

ਜ਼ੀਰਾ (ਰਾਜੇਸ਼ ਢੰਡ) : ਇਸ ਸਾਲ ਸਰਕਾਰ ਵੱਲੋਂ ਝੋਨੇ ਦੀ ਲਵਾਈ ਦਾ ਕੰਮ ਜੋਨਾਂ 'ਚ ਵੰਡ ਕੇ ਅੱਧ ਜੂਨ ਤੋਂ ਸ਼ੁਰੂ ਕਰਵਾਏ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ’ਚ 11 ਜੂਨ ਤੋਂ ਝੋਨੇ ਦੀ ਬਿਜਾਈ ਦਾ ਕੰਮ ਸ਼ੁਰੂ ਹੋਵੇਗਾ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਇਕ ਨੋਟੀਫਿਕੇਸ਼ਨ ਤਹਿਤ 11 ਜੂਨ ਤੋਂ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ, ਫਿਰੋਜ਼ਪੁਰ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰ ’ਚ 11 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਕਰ ਸਕਦੇ ਹਨ ਅਤੇ ਇਸ ਤਹਿਤ ਅੱਜ ਤੋਂ ਫਿਰੋਜ਼ਪੁਰ ਜ਼ਿਲ੍ਹੇ ’ਚ ਝੋਨੇ ਦੀ ਲਵਾਈ ਸ਼ੁਰੂ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਦੇਸ਼ੋਂ ਆਈ ਦੁਖ਼ਦਾਈ ਖ਼ਬਰ, ਪੰਜਾਬੀ ਨੌਜਵਾਨ ਦੀ ਹਾਦਸੇ 'ਚ ਮੌਤ, ਕੁੱਝ ਦਿਨਾਂ ਬਾਅਦ ਆਉਣਾ ਸੀ ਪੰਜਾਬ

ਜਾਣਕਾਰੀ ਅਨੁਸਾਰ ਕਿਸਾਨਾਂ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ, ਉੱਥੇ ਪਾਵਰਕਾਮ ਨੇ ਵੀ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਲੋੜੀਂਦੇ ਪ੍ਰਬੰਧ ਕੀਤੇ ਹਨ ਪਰ ਇਹ ਤਾਂ ਸਮਾਂ ਹੀ ਦੱਸੇਗਾ ਕਿ ਮੁਫ਼ਤ ਬਿਜਲੀ ਅਤੇ ਸਬਸਿਡੀਆਂ ਬੰਦ ਦੀ ਮਾਰ ਝੱਲਦਾ ਹੋਇਆ ਬਿਜਲੀ ਵਿਭਾਗ ਕਿਸਾਨਾਂ ਦੀਆਂ ਉਮੀਦਾਂ 'ਤੇ ਖ਼ਰਾ ਵੀ ਉਤਰਦਾ ਹੈ ਜਾਂ ਨਹੀਂ। ਉਧਰ ਦੂਜੇ ਪਾਸੇ ਕਿਸਾਨਾਂ ਨੇ ਖੇਤਾਂ ਵਿਚ ਪਾਣੀ ਛੱਡ ਕੇ ਕੱਦੂ ਕਰਨਾ ਸ਼ੁਰੂ ਦਿੱਤਾ ਹੈ ਤਾਂ ਜੋ ਬਿਨਾਂ ਦੇਰੀ ਝੋਨੇ ਦੀ ਲਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਦੇ ਕਹਿਰ ਨੇ ਲਈਆਂ 2 ਹੋਰ ਜਾਨਾਂ, ਆਉਣ ਵਾਲੇ ਦਿਨਾਂ ਲਈ Alert ਜਾਰੀ
ਬਹੁਤ ਸਾਰੇ ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀ ਪਨੀਰੀ ਤਿਆਰ ਹੋ ਚੁੱਕੀ ਹੈ ਅਤੇ ਜ਼ਿਆਦਾਤਰ ਪਿੰਡਾਂ ਵਿਚ ਲੇਬਰ ਵੀ ਤਿਆਰ ਹੈ ਅਤੇ ਜਿਹੜੇ ਇਲਾਕੇ ਵਿਚ ਲੇਬਰ ਦੀ ਘਾਟ ਹੈ ਲੋਕ ਪਰਵਾਸੀ ਮਜ਼ਦੂਰਾਂ ਨੂੰ ਬੁਲਾ ਰਹੇ ਹਨ ਭਾਵੇਂ ਕਿ ਉੱਥੇ ਅਜੇ ਝੋਨੇ ਦੀ ਲਵਾਈ ਦਾ ਕੰਮ ਲੇਟ ਹੋਣ ਦੀ ਸੰਭਾਵਨਾ ਹੈ, ਇੱਥੇ ਜ਼ਿਕਰਯੋਗ ਹੈ ਕਿ ਇਸ ਸਾਲ ਕੁਝ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਵੱਲ ਵੀ ਧਿਆਨ ਦਿੱਤਾ ਗਿਆ ਹੈ ਅਤੇ ਜੇਕਰ ਸਿੱਧੀ ਬਿਜਾਈ ਵਾਲਾ ਝੋਨਾ ਸਫ਼ਲ ਰਿਹਾ ਤਾਂ ਅਗਲੇ ਸਾਲ ਸਿੱਧੀ ਬਿਜਾਈ ਵਿਧੀ ਰਾਹੀਂ ਬੀਜੇ ਗਏ ਝੋਨੇ ਹੇਠ ਰਕਬੇ ਵਿਚ ਭਾਰੀ ਵਾਧਾ ਹੋਵੇਗਾ, ਜਦੋਂ ਕਿ ਖੇਤੀ ਮਾਹਰਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਰਾਹੀਂ ਬੀਜੇ ਗਏ ਝੋਨੇ ਵਿਚ ਜਿੱਥੇ ਪਾਣੀ ਦੀ ਖ਼ਪਤ ਘੱਟ ਹੁੰਦੀ ਹੈ, ਉੱਥੇ ਕਿਸਾਨਾਂ ਦਾ ਖ਼ਰਚਾ ਵੀ ਘੱਟ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News