ਝੋਨੇ ਦੀ ਨਿਰਵਿਘਨ ਖਰੀਦ ਲਈ ਮੰਡੀਆਂ ''ਚ ਸਾਰੇ ਪ੍ਰਬੰਧ ਮੁਕੰਮਲ : ਡੀ. ਸੀ.

Monday, Oct 05, 2026 - 04:31 PM (IST)

ਝੋਨੇ ਦੀ ਨਿਰਵਿਘਨ ਖਰੀਦ ਲਈ ਮੰਡੀਆਂ ''ਚ ਸਾਰੇ ਪ੍ਰਬੰਧ ਮੁਕੰਮਲ : ਡੀ. ਸੀ.

ਫ਼ਿਰੋਜ਼ਪੁਰ (ਯਸ਼ਪਾਲ, ਸੋਨੂੰ ਚੋਪੜਾ) : ਕਿਸਾਨ ਮੰਡੀਆਂ 'ਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ। ਕਿਸਾਨਾਂ ਦੀ ਸਹੂਲਤ ਅਤੇ ਝੋਨੇ ਦੀ ਸੁਚੱਜੀ ਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹੇ 'ਚ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਚੁੱਕੀ ਹੈ ਅਤੇ ਇਸ ਸਬੰਧੀ 127 ਖਰੀਦ ਕੇਂਦਰਾਂ ਵਿੱਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਖ਼ਰੀਦ ਸੀਜ਼ਨ 2026-27 ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2461  ਰੁਪਏ ਪ੍ਰਤੀ ਕੁਇੰਟਲ ਨਿਧਾਰਿਤ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕੀਤਾ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ 'ਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਹੋਰ ਸਬੰਧਿਤ ਧਿਰਾਂ ਦੀ ਸਹੂਲਤ ਲਈ ਬਿਜਲੀ, ਪੀਣ ਵਾਲਾ ਪਾਣੀ, ਛਾਂ, ਸਫ਼ਾਈ ਅਤੇ ਹੋਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਝੋਨਾ ਲਿਆਉਣ ਤੋਂ ਪਹਿਲਾਂ ਫ਼ਸਲ ਦੀ ਨਮੀ ਦੀ ਜਾਂਚ ਜ਼ਰੂਰ ਕਰ ਲੈਣ। ਉਨ੍ਹਾਂ ਕਿਹਾ ਕਿ ਝੋਨੇ ਵਿੱਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ ਤਾਂ ਜੋ ਖ਼ਰੀਦ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਦੇ ਸੁਚੱਜੇ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ।
 ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਸਵੇਰੇ 10:00 ਵਜੇ ਤੋਂ ਸ਼ਾਮ 06:00 ਵਜੇ ਤੱਕ ਹੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਿਰਧਾਰਤ ਸਮੇਂ ਦੌਰਾਨ ਕਟਾਈ ਕਰਨ ਨਾਲ ਫ਼ਸਲ 'ਚ ਨਮੀ ਦੀ ਮਾਤਰਾ ਨੂੰ ਨਿਯਮਾਂ ਅਨੁਸਾਰ ਰੱਖਣ 'ਚ ਮਦਦ ਮਿਲੇਗੀ ਅਤੇ ਕਿਸਾਨਾਂ ਨੂੰ ਮੰਡੀ 'ਚ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।


author

Babita

Content Editor

Related News