ਫਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੋਈ 5637 ਮੀਟ੍ਰਿਕ ਟਨ ਝੋਨੇ ਦੀ ਆਮਦ

Saturday, Oct 12, 2024 - 05:18 PM (IST)

ਫਾਜ਼ਿਲਕਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੋਈ 5637 ਮੀਟ੍ਰਿਕ ਟਨ ਝੋਨੇ ਦੀ ਆਮਦ

ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲ੍ਹੇ ’ਚ ਕੁੱਲ 5637 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ’ਚੋਂ 4615 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਦੇ ਨਾਲ-ਨਾਲ ਲਿਫਟਿੰਗ ਪ੍ਰਕਿਰਿਆ ’ਚ ਹੋਰ ਤੇਜ਼ੀ ਲਿਆਉਣ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ’ਚ 1534 ਮੀਟ੍ਰਿਕ ਟਨ ਦੀ ਆਮਦ ਹੋਈ, 1239 ਮੀਟ੍ਰਿਨ ਟਨ ਝੋਨੇ ਦੀ ਖ਼ਰੀਦ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਫ਼ਸਲ ਦੀ 72 ਘੰਟਿਆਂ ਦੇ ਲਿਫਟਿੰਗ ਦੇ ਟੀਚੇ ਨੂੰ ਵੀ ਪਾਰ ਕੀਤਾ ਜਾ ਰਿਹਾ ਹੈ, 72 ਘੰਟੇ ਪਹਿਲਾਂ ਖ਼ਰੀਦੀ ਫ਼ਸਲ ਦੀ 720 ਮੀਟ੍ਰਿਕ ਟਨ ਦੀ ਲਿਫਟਿੰਗ ਦੇ ਮੁਕਾਬਲੇ 835 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 48 ਘੰਟੇ ਪਹਿਲਾਂ ਖ਼ਰੀਦ ਕੀਤੀ ਫ਼ਸਲ ਦੀ ਅਦਾਇਗੀ ਦੇ ਸਨਮੁੱਖ 3.43 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕਰਨੀ ਬਣਦੀ ਸੀ ਪਰ ਨਿਰਧਾਰਤ ਸਮੇਂ ਅੰਦਰ-ਅੰਦਰ 6.22 ਕਰੋੜ ਦੀ ਅਦਾਇਗੀ ਵੀ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।

ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੇ ਸਮੂਹ ਖ਼ਰੀਦ ਏਜੰਸੀਆਂ ਨੂੰ ਫ਼ਸਲ ਦੀ ਨਾਲੋ-ਨਾਲ ਖ਼ਰੀਦ ਕਰਨ, ਨਿਰਧਾਰਿਤ ਸਮੇਂ ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਹੋਰ ਤੇਜ਼ੀ ਲਿਆਉਣ ਅਤੇ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ ਵੀ 48 ਘੰਟਿਆਂ ਦੇ ਅੰਦਰ-ਅੰਦਰ ਕਰਨ ਸਬੰਧੀ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲਦੀ ਨਾ ਕਰਨ, ਸੁੱਕਾ ਝੋਨਾ ਹੀ ਮੰਡੀਆਂ ’ਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਮੰਡੀ ਵਿਖੇ ਰੁਕਣਾ ਨਾ ਪਵੇ, ਫ਼ਸਲ ਦੀ ਨਾਲੋ-ਨਾਲ ਖ਼ਰੀਦ ਹੋਵੇ ਤੇ ਕਿਸਾਨ ਵੀਰਾਂ ਨੂੰ ਸਮੇਂ ਸਿਰ ਵਿਹਲਾ ਕੀਤਾ ਜਾ ਸਕੇ।
 


author

Babita

Content Editor

Related News