ਝੋਨੇ ਦੀ ਲਿਫਟਿੰਗ ’ਚ ਆਈ ਤੇਜ਼ੀ, ਕਿਸਾਨਾਂ ਦੇ ਖਾਤਿਆਂ ’ਚ 7,600 ਕਰੋੜ ਰੁਪਏ ਤੋਂ ਵੱਧ ਦੀ ਰਕਮ ਕੀਤੀ ਟਰਾਂਸਫਰ
Tuesday, Oct 29, 2024 - 05:42 AM (IST)
ਚੰਡੀਗੜ੍ਹ (ਅੰਕੁਰ)- ਸੂਬੇ ਭਰ ਦੀਆਂ ਮੰਡੀਆਂ ’ਚ 59,79,723.94 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 54,98,389.72 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖ਼ਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ.ਐੱਫ.ਐੱਸ.ਸੀਜ਼, ਜ਼ਿਲ੍ਹਾ ਪ੍ਰਬੰਧਕਾਂ ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਚੁਕਾਈ ਪ੍ਰਕਿਰਿਆ ’ਚ ਵੀ ਤੇਜ਼ੀ ਆਈ ਹੈ ਤੇ ਹੁਣ ਤੱਕ ਕੁੱਲ 23,30,117.58 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ ਅਤੇ 27 ਅਕਤੂਬਰ ਨੂੰ ਇਕ ਦਿਨ ’ਚ ਰਿਕਾਰਡ 4.13 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ- 'ਹੈਲੋ ! ਸਾਡਾ ਮੁੰਡਾ 2 ਦਿਨ ਤੋਂ ਫ਼ੋਨ ਨੀ ਚੁੱਕਦਾ, ਤੂੰ ਦੇਖ ਕੇ ਆ...', ਦੋਸਤ ਨੇ ਜਾ ਕੇ ਖੋਲ੍ਹਿਆ ਦਰਵਾਜ਼ਾ ਤਾਂ...
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ’ਚ 7640.55 ਕਰੋੜ ਰੁਪਏ ਦੀ ਰਕਮ ਟਰਾਂਸਫਰ ਕੀਤੀ ਜਾ ਚੁੱਕੀ ਹੈ ਤਾਂ ਜੋ ਕਿਸਾਨ ਆਪਣੇ ਘਰਾਂ ’ਚ ਦੀਵਾਲੀ ਦਾ ਤਿਉਹਾਰ ਸ਼ਾਨਦਾਰ ਢੰਗ ਨਾਲ ਮਨਾ ਸਕਣ। ਡੀ.ਐੱਫ.ਐੱਸ.ਸੀਜ਼ ਨੂੰ ਖ਼ਰੀਦ ਤੇ ਚੁਕਾਈ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਮੌਜੂਦਾ ਖ਼ਰੀਦ ਸੀਜ਼ਨ ਨਿਰਵਿਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।
ਇਹ ਵੀ ਪੜ੍ਹੋ- ਨਸ਼ੇ ਦੀ ਤੋੜ 'ਚ ਅੰਨ੍ਹਾ ਹੋਇਆ ਨੌਜਵਾਨ, ਹਥਿ.ਆਰ ਦਿਖਾ ਕੇ ਆਪਣੀ ਚਾਚੀ ਨਾਲ ਹੀ ਕਰ ਗਿਆ ਕਾਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e