ਸੂਬੇ 'ਚ ਖਰੀਦ ਦੇ ਪਹਿਲੇ ਦਿਨ 3,590 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

Sunday, Sep 27, 2020 - 08:53 PM (IST)

ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਸਰਕਾਰੀ ਏਜੰਸੀਆਂ ਵੱਲੋਂ 3590 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਹ ਖਰੀਦ ਸੂਬੇ ਦੇ  10 ਜ਼ਿਲ੍ਹਿਆਂ ਵਿਚ ਕੀਤੀ ਗਈ ਹੈ। ਜਿਨ੍ਹਾਂ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ  ਖਰੀਦ ਦੇ ਪਹਿਲੇ ਦਿਨ ਸੂਬੇ ਦੀਆਂ ਮੰਡੀਆਂ ਵਿੱਚ 3531 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 59 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਦਸ ਜ਼ਿਲ੍ਹਿਆਂ ਦੀਆਂ 98 ਮੰਡੀਆਂ ਵਿੱਚ ਖਰੀਦ ਦੇ ਪਹਿਲੇ ਦਿਨ 22040 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।
ਖੁਰਾਕ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਫ਼ਸਲ ਨੂੰ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ।


Bharat Thapa

Content Editor

Related News