ਸੂਬੇ ’ਚ 1 ਨਵੰਬਰ ਨੂੰ 744742.95 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

Tuesday, Nov 02, 2021 - 12:31 AM (IST)

ਚੰਡੀਗੜ੍ਹ(ਅਸ਼ਵਨੀ)- ਪੰਜਾਬ ਰਾਜ ’ਚ ਅੱਜ ਝੋਨੇ ਦੀ ਖਰੀਦ ਦੇ 1 ਨਵੰਬਰ, 2021 ਨੂੰ ਸਰਕਾਰੀ ਏਜੰਸੀਆਂ ਵਲੋਂ 742994.95 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਸਰਕਾਰੀ ਏਜੰਸੀਆਂ ਵਲੋਂ ਹੁਣ ਤੱਕ 12252670.023 ਮੀਟਿ੍ਰਕ ਟਨ ਝੋਨਾ ਅਤੇ 51157 ਮੀਟਿ੍ਰਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ।

ਇਹ ਵੀ ਪੜ੍ਹੋ- 46 IAS ਤੇ PCS ਅਧਿਕਾਰੀਆਂ ਦਾ ਤਬਾਦਲਾ
ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ’ਚ ਹੁਣ ਤੱਕ ਕੁੱਲ 12542538.07 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਜਿਸ ’ਚੋਂ 12303827.07 ਮੀਟਿ੍ਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਕਿਸਾਨਾਂ ਦੇ 19564.43 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।


Bharat Thapa

Content Editor

Related News