ਪੰਜਾਬ ''ਚ 41,443 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
Monday, Oct 07, 2019 - 10:17 AM (IST)

ਚੰਡੀਗੜ੍ਹ (ਅਸ਼ਵਨੀ) : ਪੰਜਾਬ 'ਚ 5 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 41,443 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ 'ਚ ਹੋਈ ਝੋਨੇ ਦੀ ਕੁੱਲ ਖ਼ਰੀਦ 'ਚੋਂ 24,452 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦੋਂ ਕਿ 16,991 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ, ਜਦੋਂ ਕਿ ਪਨਗ੍ਰੇਨ ਵੱਲੋਂ 11,414 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 6,150 ਟਨ ਅਤੇ ਪਨਸਪ ਵੱਲੋਂ 5,427 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1,461 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।