ਪੰਜਾਬ ਦੀਆਂ 1840 ਮੰਡੀਆਂ ''ਚ ਢੁਆਈ ਮਜ਼ਦੂਰ ਹੜਤਾਲ ''ਤੇ, ਝੋਨੇ ਦੀ ਲਿਫ਼ਟਿੰਗ ਹੋਈ ਠੱਪ

10/09/2023 4:16:50 PM

ਚੰਡੀਗੜ੍ਹ- ਪੰਜਾਬ ਦੀਆਂ ਮੰਡੀਆਂ ਵਿਚ 10 ਲੱਖ ਤੋਂ ਵੱਧ ਢੁਆਈ ਮਜ਼ਦੂਰਾਂ ਦੇ ਸ਼ਨੀਵਾਰ ਹੜਤਾਲ 'ਤੇ ਚਲੇ ਜਾਣ ਦੇ ਕਾਰਨ ਝੋਨੇ ਦੀ ਖ਼ਰੀਦ ਨੂੰ ਝਟਕਾ ਲਗਾ ਦਿੱਤਾ ਹੈ। ਸਰਕਾਰ ਨੇ ਇਕ ਅਕਤੂਬਰ ਤੋਂ ਸੂਬੇ ਦੀਆਂ 1840 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਸੀ। ਸ਼ਨੀਵਾਰ ਨੂੰ ਢੁਆਈ ਮਜ਼ਦੂਰਾਂ ਨੇ ਮਿਹਨਤਾਨਾ ਵਧਾਉਣ ਦੀ ਮੰਗ ਨੂੰ ਲੈ ਕੇ ਸਾਰੀਆਂ ਮੰਡੀਆਂ ਵਿਚ ਲਿਫ਼ਟਿੰਗ ਦਾ ਕੰਮ ਠੱਪ ਕਰ ਦਿੱਤਾ ਹੈ। ਸ਼ਨੀਵਾਰ ਨੂੰ ਹੜਤਾਲੀ ਮਜ਼ਦੂਰਾਂ ਨੇ ਕਈ ਮੰਡੀਆਂ ਦੇ ਗੇਟ ਬੰਦ ਕਰ ਦਿੱਤੇ, ਜਿਸ ਨਾਲ ਝੋਨੇ ਦੀ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ। 

ਇਹ ਵੀ ਪੜ੍ਹੋ: ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ, ਅੱਗ 'ਚ ਝੁਲਸੇ 6ਵੇਂ ਵਿਅਕਤੀ ਦੀ ਵੀ ਮੌਤ, ਮਚਿਆ ਚੀਕ-ਚਿਹਾੜਾ

ਮੰਗਾਂ ਨੂੰ ਲੈ ਕੇ ਗੱਲਾ ਮਜ਼ਦੂਰ ਯੂਨੀਅਨ ਨੇ 1 ਅਕਤੂਬਰ ਤੋਂ ਹੀ ਮੰਡੀਆਂ ਵਿਚ ਕੰਮ ਠੱਪ ਕਰਨ ਦਾ ਐਲਾਨ ਕਰ ਦਿੱਤਾ ਸੀ। ਉਦੋਂ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਯੂਨੀਅਨ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਦੀਆਂ ਮੰਗਾਂ ਮਨਾਉਣ ਦਾ ਭਰੋਸਾ ਦੇ ਕੇ ਹੜਤਾਲ ਨੂੰ ਟਾਲ ਦਿੱਤਾ ਸੀ ਪਰ ਮਜ਼ਦੂਰਾਂ ਦੀਆਂ ਮੰਗਾਂ 'ਤੇ ਇਕ ਹਫਤੇ ਵਿਚ ਕੋਈ ਫ਼ੈਸਲਾ ਨਾ ਹੋਣ ਦੇ ਚਲਦਿਆਂ ਯੂਨੀਅਨ ਨੇ 7 ਅਕਤੂਬਰ ਤੋਂ ਹੀ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਸੀ। ਗੱਲਾ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਦਾ ਕਹਿਣਾ ਹੈ ਕਿ ਮਹਿੰਗਾਈ ਨੂੰ ਵੇਖਦੇ ਹੋਏ ਮਜ਼ਦੂਰਾਂ  ਨੂੰ ਪ੍ਰਤੀ ਬੋਰੀ ਢੁਆਈ ਦੇ ਬਦਲ ਵਿਚ 5 ਰੁਪਏ ਮਿਲਣਦੇ ਚਾਹੀਦੇ ਹਨ। 

10 ਤੋਂ ਆੜ੍ਹਤੀ ਵੀ ਹੜਤਾਲ ਦੀ ਤਿਆਰੀ ਵਿਚ 
ਸ਼ਨੀਵਾਰ ਨੂੰ ਮੰਡੀਆਂ ਵਿਚ ਮਜ਼ਦੂਰਾਂ ਦੀ ਹੜਤਾਲ ਦਾ ਅਜੇ ਤੱਕ ਸਰਕਾਰ ਕੋਈ ਹਲ ਨਹੀਂ ਕੱਢ ਸਕੀ ਹੈ। ਉਥੇ ਹੀ ਸਰਕਾਰੀ ਏਜੰਸੀਆਂ ਲਈ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਸੰਭਾਲ ਰਹੇ ਆੜ੍ਹਤੀਆਂ ਨੇ ਵੀ 10 ਅਕਤੂਬਰ ਤੋਂ ਹੜਤਾਲ ਦੀ ਚਿਤਾਵਨੀ ਦਿੱਤੀ ਹੈ। ਆੜ੍ਹਤੀ ਐਸੋਸੀਏਸ਼ਨ ਨੇ ਹਾਲ ਹੀ ਵਿਚ ਚੰਡੀਗੜ੍ਹ ਵਿਚ ਭਾਰਤੀ ਖਾਧ ਨਿਗਮ (ਐੱਫ਼. ਸੀ. ਆਈ) ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ ਅਤੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਦੇ ਹੋਏ 9 ਅਕਤੂਬਰ ਤੱਕ ਆੜ੍ਹਤੀਆਂ ਦੀ ਕਮਿਸ਼ਨ ਦਾ ਬਕਾਇਆ ਪੈਸਾ ਚੁਕਾਉਣ ਦੀ ਮੰਗ ਕੀਤੀ ਸੀ। 

ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ CM ਭਗਵੰਤ ਮਾਨ ਦੇ ਚੈਲੰਜ ਨੂੰ ਸ਼ਰਤਾਂ ਨਾਲ ਕੀਤਾ ਕਬੂਲ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 


https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri