ਹਲਕਾ ਵਿਧਾਇਕਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਂ

10/15/2017 3:38:00 PM

ਤਲਵੰਡੀ ਭਾਈ (ਗੁਲਾਟੀ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਮੈਡਮ ਸਤਿਕਾਰ ਕੌਰ ਗਹਿਰੀ ਅਤੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਮਜੀਤ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾਂ ਲੈਣ ਲਈ ਐਤਵਾਰ ਸਥਾਨਕ ਦਾਣਾ ਮੰਡੀ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਦਾਣਾ ਮੰਡੀ ਵਿਖੇ ਕਿਸਾਨਾਂ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨਾਂ ਖਰੀਦ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਮੰਡੀ 'ਚ ਝੋਨਾ ਲੈ ਕੇ ਆਏ ਕਿਸੇ ਵੀ ਕਿਸਾਨ ਨੂੰ ਖਰੀਦ ਸਬੰਧੀ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ ਅਤੇ ਆੜ੍ਹਤੀਆਂ ਨੂੰ ਪੇਮੈਂਟ ਨਾਲ ਦੀ ਨਾਲ ਅਦਾ ਕੀਤੀ ਜਾਵੇ। ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਆੜ੍ਹਤੀਆਂ ਤੋਂ ਸੱਮਸਿਆਵਾਂ ਸੁਣੀਆਂ। ਇਸ ਮੌਕੇ ਨਗਰ ਕੌਸਲ ਦੇ ਸੀਨੀਅਰ ਮੀਤ ਤਰਸੇਮ ਸਿੰਘ ਮੱਲਾ, ਰੂਪ ਲਾਲ ਵੱਤਾ ਕਾਂਗਰਸੀ ਆਗੂ ਆਦਿ ਹਾਜ਼ਰ ਸਨ।
 


Related News