ਕਾਂਗਰਸ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ : ਉਧੋਕੇ, ਕਾਜੀਚੱਕ, ਡਲੀਰੀ

Thursday, Oct 26, 2017 - 11:31 AM (IST)

ਕਾਂਗਰਸ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਦਿੱਤਾ ਸਬੂਤ : ਉਧੋਕੇ, ਕਾਜੀਚੱਕ, ਡਲੀਰੀ

ਭਿੱਖੀਵਿੰਡ, ਬੀੜ ਸਾਹਿਬ ( ਭਾਟੀਆ, ਬਖਤਾਵਰ) - ਕੈਪਟਨ ਸਰਕਾਰ ਵੱਲੋਂ ਝੋਨੇ ਦੀ ਖਰੀਦ ਦੇ ਮੰਡੀਆਂ 'ਚ ਕੀਤੇ ਗਏ ਪ੍ਰਬੰਧਾਂ ਤੋਂ ਕਿਸਾਨ ਤੇ ਆੜ੍ਹਤੀ ਪੂਰੀ ਤਰ੍ਹਾਂ ਸੰਤੁਸ਼ਟ ਹਨ। 
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੰਡੀ ਭਿੱਖੀਵਿੰਡ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਉਧੋਕੇ, ਸੀਨੀਅਰ ਕਾਂਗਰਸੀ ਆਗੂ ਵਰਿੰਦਰਬੀਰ ਸਿੰਘ ਕਾਜੀਚੱਕ ਤੇ ਸਰਬਜੀਤ ਸਿੰਘ ਡਲੀਰੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਪੰਜਾਬ ਦੀ ਖੁਸ਼ਹਾਲੀ ਨੂੰ ਮਜ਼ਬੂਤ ਕਰਨ ਵਾਲੇ ਕਿਸਾਨ ਇਸ ਵਾਰ ਫਸਲਾਂ ਦੇ ਵਾਜਿਬ ਭਾਅ 'ਤੇ ਸਮੇਂ ਸਿਰ ਫਸਲ ਦੀ ਚੁਕਵਾਈ ਤੋਂ ਖੱਜਲ-ਖੁਆਰੀ ਤੋਂ ਬਚੇ ਹਨ, ਇਸ ਦਾ ਸਿਹਰਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਜਾਂਦਾ ਹੈ। ਸੱਤਾ ਵਿਚ ਆਈ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦੀ ਪਹਿਲੀ ਫਸਲ ਚੁੱਕ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਗਿਆ ਹੈ। ਕਿਸਾਨਾਂ ਨੂੰ ਆਰਥਕ ਪੱਖ ਤੋਂ ਮਜ਼ਬੂਤ ਕਰਨ ਦੇ ਮਕਸਦ ਨਾਲ ਜਿਹੜੇ ਕਿਸਾਨ ਕਰਜ਼ੇ ਵਿਚ ਡੁੱਬੇ ਹੋਏ ਸਨ, ਉਨ੍ਹਾਂ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫ ਕਰਨ ਦੇ ਫੈਸਲੇ ਨਾਲ ਉਹ ਬਾਗੋਬਾਗ ਹਨ। ਇਸ ਮੌਕੇ ਪ੍ਰਧਾਨ ਸਰਬਜੀਤ ਸਿੰਘ ਧਵਨ, ਹਰਵਿੰਦਰ ਸਿੰਘ ਬੁਰਜ ਗੁਲਸ਼ਨ ਅਲਗੋਂ ਆਦਿ ਹਾਜ਼ਰ ਸਨ ।


Related News