ਮੰਡੀਆਂ ''ਚੋਂ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ - ਕਾਕਾ ਲੋਹਗੜ੍ਹ
Thursday, Oct 05, 2017 - 05:03 PM (IST)
ਕੋਟ ਈਸੇ ਖਾਂ (ਗਰੋਵਰ/ਛਾਬੜਾ/ਸੰਜੀਵ)-ਮੰਡੀਆਂ 'ਚ ਝੋਨੇ ਦਾ ਇਕ-ਇਕ ਦਾਣਾ ਖੀਰੀਦਿਆ ਜਾਵੇਗਾ ਅਤੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਸਥਾਨਕ ਦਾਣਾ ਮੰਡੀ 'ਚ ਝੋਨੇ ਦੀ ਰਸਮੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਫਸਲ ਦੀ ਖਰੀਦ ਉਪਰੰਤ 24 ਘੰਟਿਆਂ 'ਚ ਫਸਲ ਦੀ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਸੁੱਕਾ ਝੋਨਾ ਮੰਡੀਆਂ 'ਚ ਲੈ ਕੇ ਆਉਣ ਤਾਂ ਜੋ ਖਰੀਦ ਸਬੰਧੀ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਕਿਸਾਨ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੱਥੋ-ਹੱਥੀ ਫਸਲ ਸਾਂਭ ਕੇ ਵਿਹਲੇ ਹੋ ਸਕਣ। ਇਸ ਸਮੇਂ ਉਨ੍ਹਾਂ ਨਾਲ ਇੰਸਪੈਕਟਰ ਪ੍ਰਿਤਪਾਲ ਸਿੰਘ ਪਨਗ੍ਰੇਨ, ਇੰਸਪੈਕਟਰ ਹਰਜੀਤ ਸਿੰਘ ਪੰਜਾਬ ਐਗਰੋ, ਸੈਕਟਰੀ ਮੁਨੀਸ਼ ਕੁਮਾਰ ਆਦਿ ਅਧਿਕਾਰੀਆਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਦਵਿੰਦਰਜੀਤ ਸਿੰਘ ਲਾਡੀ ਢੋਸ ਆਦਿ ਮੌਜੂਦ ਸਨ।
