ਮੰਡੀਆਂ ''ਚ ਝੋਨੇ ਦੀ ਖਰੀਦ ਦਾ ਕੰਮ ਮੁਕੰਮਲ : ਵਿਨੀਤ ਕੁਮਾਰ

11/15/2017 10:53:27 AM


ਫ਼ਿਰੋਜ਼ਪੁਰ (ਕੁਮਾਰ, ਮਨਦੀਪ, ਸੋਨੂੰ, ਪਰਮਜੀਤ, ਸ਼ੈਰੀ, ਕੁਲਦੀਪ, ਹਰਚਰਨ, ਬਿੱਟੂ, ਮਲਹੋਤਰਾ) - ਫ਼ਿਰੋਜ਼ਪੁਰ ਜ਼ਿਲੇ ਦੇ ਸਮੂਹ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਝੋਨੇ ਦੇ ਸੀਜ਼ਨ ਦੌਰਾਨ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਿਆ ਹੈ ਅਤੇ ਕਿਸਾਨਾਂ, ਵਪਾਰੀਆਂ, ਲੇਬਰ, ਖ਼ਰੀਦ ਏਜੰਸੀਆਂ ਅਤੇ ਸ਼ੈਲਰ ਮਾਲਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਈ। ਇਸ ਵਾਰ ਝੋਨੇ ਦੀ ਫ਼ਸਲ ਵਿਚ ਪਿਛਲੇ ਸਾਲ ਨਾਲੋਂ ਵਾਧਾ ਹੋਇਆ ਹੈ ਅਤੇ ਕਿਸਾਨਾਂ ਦਾ ਝੋਨਾ ਮੰਡੀਆਂ ਵਿਚ ਆਉਂਦੇ ਸਾਰ ਹੀ ਸਰਕਾਰ ਵੱਲੋਂ ਖਰੀਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 11 ਲੱਖ 36 ਹਜ਼ਾਰ 189 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਹੁਣ ਤੱਕ ਸਾਰੇ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ।


Related News