ਸੂਬੇ 'ਚ ਖਰੀਦ ਦੇ ਚੌਥੇ ਦਿਨ 93266.413 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

10/07/2021 1:09:37 AM

ਚੰਡੀਗੜ੍ਹ- ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਚੌਥੇ ਦਿਨ ਸਰਕਾਰੀ ਏਜੰਸੀਆਂ ਵੱਲੋਂ 93266.413 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। 

ਇਹ ਵੀ ਪੜ੍ਹੋ-  ਪਾਰਟੀ ਦੀਆਂ ਮਜਬੂਰੀਆਂ ਤੋਂ ਉੱਚੇ ਉੱਠ ਕੇ ਲਖੀਮਪੁਰ ਖੀਰੀ ਮਾਮਲੇ 'ਤੇ ਯੂ.ਪੀ ਸਰਕਾਰ ਦੇਵੇ ਇਨਸਾਫ : ਬਾਦਲ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਚੌਥੇ ਦਿਨ ਸੂਬੇ ਦੀਆਂ ਮੰਡੀਆਂ ਵਿੱਚ 232915.333 ਮੀਟਿ੍ਰਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 8310 ਮੀਟਿ੍ਰਕ ਟਨ ਮਿਲਰਜ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਤੀਜੇ ਦਿਨ 98353.50 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ। 

ਇਹ ਵੀ ਪੜ੍ਹੋ- ਪਹਿਲੇ ਨਰਾਤੇ ਮੌਕੇ ਮਾਤਾ ਚਿੰਤਪੁਰਨੀ ਮੰਦਰ ਨਤਮਸਤਕ ਹੋ ਸਕਦੇ ਹਨ ਸੁਖਬੀਰ ਬਾਦਲ

ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 278483.25 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋ 241225.30 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 158.32 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।


Bharat Thapa

Content Editor

Related News