ਪੰਜਾਬ 'ਚ ਅੱਜ ਤੋਂ 'ਝੋਨੇ' ਦੀ ਸਰਕਾਰੀ ਖ਼ਰੀਦ ਸ਼ੁਰੂ, ਮੰਡੀਆਂ 'ਚ ਕੀਤੇ ਗਏ ਮੁਕੰਮਲ ਪ੍ਰਬੰਧ

10/01/2022 9:44:52 AM

ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ 1 ਅਕਤੂਬਰ ਮਤਲਬ ਕਿ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ 1 ਅਕਤੂਬਰ ਤੋਂ ਸ਼ੁਰੂ ਹੋ ਰਹੇ ਖ਼ਰੀਫ ਮਾਰਕੀਟਿੰਗ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਲਲਕਾਰੇ ਮਾਰਦਿਆਂ ਵਿਰੋਧੀਆਂ ਨੂੰ ਬੋਲੇ ਹਰਪਾਲ ਚੀਮਾ-ਆਓ ਅੱਖਾਂ 'ਚ ਅੱਖਾਂ ਪਾ ਕੇ ਗੱਲ ਕਰੋ

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਖ਼ਰੀਫ਼ ਸੀਜ਼ਨ 2022-23 ਦੌਰਾਨ ਸਮੂਹ ਖ਼ਰੀਦ ਏਜੰਸੀਆਂ ਭਾਰਤ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਘੱਟੋ-ਘਟ ਸਮਰਥਨ ਮੁੱਲ ਰੁਪਏ 2060 ਪ੍ਰਤੀ ਕੁਇੰਟਲ ਝੋਨਾ ਗ੍ਰੇਡ-ਏ ਅਤੇ ਰੁਪਏ 2040 ਪ੍ਰਤੀ ਕੁਇੰਟਲ ਝੋਨਾ ਕਾਮਨ ਵਰਾਇਟੀ ’ਤੇ ਖ਼ਰੀਦਣਗੀਆਂ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਭਾਜਪਾ ਦੇ ਨਵ-ਨਿਯੁਕਤ ਇੰਚਾਰਜ ਵਿਜੇ ਰੂਪਾਣੀ ਦਾ ਦੌਰਾ ਮੁਲਤਵੀ

ਝੋਨੇ ਦੀ ਖ਼ਰੀਦ ਮਿਤੀ 01.10.2022 ਤੋਂ ਸ਼ੁਰੂ ਹੋਵੇਗੀ ਜੋ ਕਿ ਮਿਤੀ 30.11.2022 ਤੱਕ ਚੱਲੇਗੀ। ਭਾਰਤ ਸਰਕਾਰ ਵਲੋਂ ਸਰਕਾਰੀ ਖ਼ਰੀਦ ਏਜੰਸੀਆਂ ਲਈ ਕੁੱਲ 184.45 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵਲੋਂ ਕੁੱਲ 191 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita