ਸੂਬੇ ''ਚ 8,96,357 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

10/14/2018 8:57:13 PM

ਚੰਡੀਗੜ੍ਹ (ਸ਼ਰਮਾ)— ਪੰਜਾਬ 'ਚ 13 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 8,96,357 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 8,96,357 ਮੀਟ੍ਰਿਕ ਟਨ ਝੋਨੇ ਵਿਚੋਂ 8,67,451 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 28,906 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਪਨਗ੍ਰੇਨ ਵਲੋਂ 2,69,667 ਟਨ, ਮਾਰਕਫੈੱਡ ਵਲੋਂ 2,24,536 ਟਨ ਅਤੇ ਪਨਸਪ ਵਲੋਂ 1,81,925 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 83,556 ਮੀਟ੍ਰਿਕ ਟਨ ਅਤੇ 95,838 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐੱਫ. ਸੀ. ਆਈ. ਵਲੋਂ 11,929 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।


Related News