ਜ਼ਿਲੇ ''ਚ ਹੁਣ ਤੱਕ 2,23,115 ਮੀਟ੍ਰਿਕ ਟਨ ਝੋਨੇ ਦੀ ਖਰੀਦ

11/18/2017 12:35:16 PM

ਰੂਪਨਗਰ (ਵਿਜੇ)— ਝੋਨੇ ਦੀ ਖਰੀਦ ਅਤੇ ਚੁਕਾਈ ਨੂੰ ਸੁਚੱਜੇ ਢੰਗ ਨਾਲ ਕਰਨ ਦੀਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲੇ ਦੀਆਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੀ 98 ਫੀਸਦੀ ਅਦਾਇਗੀ ਅਤੇ 99 ਫੀਸਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਇਹ ਜਾਣਕਾਰੀ ਦਿੰਦਿਆਂ ਗੁਰਨੀਤ ਤੇਜ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਨਵੰਬਰ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 821 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ, ਜਦਕਿ ਇਸ ਦਿਨ ਤਕ ਜ਼ਿਲੇ ਦੀਆਂ ਮੰਡੀਆਂ ਵਿਚ 2,23,115 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜੋ ਸਾਰਾ ਵੱਖ-ਵੱਖ 6 ਖਰੀਦ ਏਜੰਸੀਆਂ ਵੱਲੋਂ ਖਰੀਦ ਲਿਆ ਗਿਆ।
ਸਤਵੀਰ ਸਿੰਘ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਪਨਗ੍ਰੇਨ ਨੇ 250 ਮੀਟ੍ਰਿਕ ਟਨ, ਮਾਰਕਫੈੱਡ ਨੇ 323 ਮੀਟ੍ਰਿਕ ਟਨ, ਪੰਜਾਬ ਐਗਰੋ ਨੇ 248 ਮੀਟ੍ਰਿਕ ਟਨ, ਜਦਕਿ ਬੀਤੀ ਸ਼ਾਮ 16 ਨਵੰਬਰ ਤੱਕ ਪਨਗ੍ਰੇਨ ਨੇ 69187 ਮੀਟ੍ਰਿਕ ਟਨ, ਮਾਰਕਫੈੱਡ ਨੇ 53915 ਮੀਟ੍ਰਿਕ ਟਨ, ਪਨਸਪ ਨੇ 57324 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 15285 ਮੀਟ੍ਰਿਕ ਟਨ, ਪੰਜਾਬ ਐਗਰੋ ਨੇ 22525 ਮੀਟ੍ਰਿਕ ਟਨ, ਭਾਰਤੀ ਖੁਰਾਕ ਨਿਗਮ ਨੇ 4879 ਮੀਟ੍ਰਿਕ ਟਨ ਝੋਨਾ ਖਰੀਦਿਆ, ਜਦਕਿ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 345.65 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਖਰੀਦੇ ਝੋਨੇ 'ਚੋਂ 2,21,522 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ।