ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਹੋਣ ਤੋਂ ਪਹਿਲਾਂ, ਦੇਖੋ ਮੰਡੀ ਦਾ ਹਾਲ (ਵੀਡੀਓ)

09/28/2018 9:57:38 AM

ਫਿਰੋਜ਼ਪੁਰ (ਬਿਊਰੋ) - ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਸ਼ੁਰੂ ਹੋਣ ਵਾਲੀ ਹੈ ਪਰ ਫਾਜ਼ਿਲਕਾ ਦੀ ਅਨਾਜ ਮੰਡੀ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਮੰਡੀਆਂ 'ਚ ਕਿਸਾਨਾਂ ਲਈ ਅਜੇ ਤੱਕ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਇਥੇ ਟੁੱਟੀਆਂ ਹੋਈਆਂ ਸੜਕਾਂ, ਪਖਾਨਿਆਂ ਦੇ ਮਾੜੇ ਹਾਲਾਤ ਤੇ ਜਗ੍ਹਾ-ਜਗ੍ਹਾ ਗੰਦਗੀ ਦੇ ਆਲਮ ਦੀਆਂ ਤਸਵੀਰਾਂ ਸਾਫ ਤੌਰ 'ਤੇ ਬਿਆਨ ਕਰ ਰਹੀਆਂ ਹਨ ਕਿ ਮੰਡੀ ਪ੍ਰਸ਼ਾਸਨ ਕਿੰਨਾ ਕੁ ਸੱਚਾ ਹੈ। ਹਾਲਾਤ ਇਹ ਵੀ ਹਨ ਕਿ ਇਥੇ ਪੀਣ ਵਾਲੇ ਪਾਣੀ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ।

ਦੱਸਣਯੋਗ ਹੈ ਕਿ 1 ਅਕਤੂਬਰ ਨੂੰ ਝੋਨੇ ਦੀ ਖਰੀਦ ਸ਼ੁਰੂ ਹੋ ਜਾਵੇਗੀ ਪਰ ਮੰਡੀ 'ਚ ਅਜੇ ਤੱਕ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਮੰਡੀ ਪ੍ਰਸ਼ਾਸਨ ਦਾਅਵਾ ਕਰ ਰਿਹਾ ਹੈ ਕਿ ਜੰਗੀ ਪੱਧਰ 'ਤੇ ਇਨ੍ਹਾਂ ਅਨਾਜ ਮੰਡੀਆ 'ਚ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ ਤੇ 1 ਅਕਤੂਬਰ ਤੋਂ ਪਹਿਲਾਂ-ਪਹਿਲਾਂ ਇਨ੍ਹਾਂ ਕੰਮਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ। ਮੰਡੀ ਦੇ ਮੌਜੂਦਾ ਅਧਿਕਾਰੀ ਸਾਰੇ ਪ੍ਰਬੰਧ ਜਲਦੀ ਤੋਂ ਜਲਦੀ ਕਰਨ ਦਾ ਦਾਅਵਾ ਕਰ ਰਹੇ ਹਨ ਪਰ ਹੁਣ ਦੇਖਣਾ ਇਹ ਹੋਵੇਗਾ ਕਿ ਮੰਡੀ 'ਚ 1 ਅਕਤੂਬਰ ਤੋਂ ਪਹਿਲਾਂ-ਪਹਿਲਾਂ ਕੀ ਹੁੰਦਾ ਹੈ ਜਾਂ ਫਿਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਿਸਾਨਾਂ ਨੂੰ ਪ੍ਰਸ਼ਾਸਨ ਦੀ ਲਾਪ੍ਰਵਾਹੀ ਦਾ ਸ਼ਿਕਾਰ ਹੋਣਾ ਪਵੇਗਾ।


Related News