ਪੰਜਾਬ ਪੁਲਸ ਵੱਲੋਂ ਝੋਨੇ ਦੀ ਤਸਕਰੀ ਕਰਨ ਦੇ ਦੋਸ਼ ਹੇਠ 8 ਲੋਕ ਗ੍ਰਿਫ਼ਤਾਰ, 7260 ਕੁਇੰਟਲ ਝੋਨੇ ਸਣੇ 7 ਵਾਹਨ ਜ਼ਬਤ

Tuesday, Oct 12, 2021 - 03:25 PM (IST)

ਪੰਜਾਬ ਪੁਲਸ ਵੱਲੋਂ ਝੋਨੇ ਦੀ ਤਸਕਰੀ ਕਰਨ ਦੇ ਦੋਸ਼ ਹੇਠ 8 ਲੋਕ ਗ੍ਰਿਫ਼ਤਾਰ, 7260 ਕੁਇੰਟਲ ਝੋਨੇ ਸਣੇ 7 ਵਾਹਨ ਜ਼ਬਤ

ਚੰਡੀਗੜ੍ਹ : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਸ ਨੇ ਦੂਜੇ ਸੂਬਿਆਂ ਤੋਂ ਝੋਨੇ/ਚੌਲਾਂ ਦੀ ਗੈਰ-ਕਾਨੂੰਨੀ ਤਸਕਰੀ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਪੰਜਾਬ ਪੁਲਸ ਨੇ ਸੂਬੇ ਵਿੱਚ ਝੋਨਾ ਖ਼ਰੀਦ (3 ਅਕਤੂਬਰ, 2021) ਸ਼ੁਰੂ ਹੋਣ ਤੋਂ ਹੁਣ ਤੱਕ ਆਪਣੀ ਉਪਜ ਵੇਚਣ ਦੀ ਕੋਸ਼ਿਸ਼ ਕਰਨ ਵਾਲੇ 16 ਵਿਅਕਤੀਆਂ ਖ਼ਿਲਾਫ਼ 8 ਐੱਫ. ਆਈ. ਆਰਜ਼. ਦਰਜ ਕੀਤੀਆਂ ਹਨ। ਕਾਰਜਕਾਰੀ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਵੱਲੋਂ ਮਾਨਸਾ, ਪਟਿਆਲਾ, ਕਪੂਰਥਲਾ, ਤਰਨਤਾਰਨ ਅਤੇ ਸੰਗਰੂਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਖ਼ਬਰ, ਮਨਜ਼ੂਰ ਕੀਤਾ ਜਾ ਸਕਦੈ 'ਨਵਜੋਤ ਸਿੱਧੂ' ਦਾ ਅਸਤੀਫ਼ਾ

PunjabKesari

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ 7260 ਕੁਇੰਟਲ ਝੋਨਾ/ਚੌਲ ਅਤੇ 7 ਵਾਹਨ/ਟਰੱਕ ਜ਼ਬਤ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਕੁੱਝ ਬੇਈਮਾਨ ਤੱਤ ਦੂਜੇ ਸੂਬਿਆਂ ਤੋਂ ਸਸਤੇ ਭਾਅ ‘ਤੇ ਝੋਨਾ ਲਿਆ ਕੇ ਪੰਜਾਬ ਵਿੱਚ ਅਣ-ਅਧਿਕਾਰਤ ਸਟੋਰੇਜ ਜਾਂ ਫਿਰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਵੇਚਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਬੋਗਸ ਬਿਲਿੰਗ ਆਦਿ ਵਰਗੇ ਗਲਤ ਕਾਰਜਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਨੂੰ ਐਕਸਚੇਂਜ ਦੇ 16 ਰੁਪਏ ਦੇ ਮੁਕਾਬਲੇ 'ਟਾਟਾ' ਦੇਵੇਗਾ 5.50 ਰੁਪਏ ਪ੍ਰਤੀ ਯੂਨਿਟ ਬਿਜਲੀ

PunjabKesari

ਡੀ. ਜੀ. ਪੀ. ਨੇ ਦੱਸਿਆ ਕਿ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਚੌਕਸੀ ਰੱਖਣ ਵਾਸਤੇ 94 ਅੰਤਰਰਾਜੀ ਨਾਕੇ ਲਗਾਉਣ ਤੋਂ ਇਲਾਵਾ ਪੰਜਾਬ ਪੁਲਸ ਦੀਆਂ ਵੱਖ-ਵੱਖ ਟੀਮਾਂ ਸੂਬੇ ਦੀਆਂ ਸਰਹੱਦਾਂ 'ਤੇ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਚੈਕਿੰਗ ਦੌਰਾਨ ਪੁਲਸ ਟੀਮਾਂ ਵੱਲੋਂ ਸੂਬੇ ਭਰ ਵਿੱਚ 1500 ਤੋਂ ਵੱਧ ਵਾਹਨਾਂ/ਟਰੱਕਾਂ ਦੀ ਚੈਕਿੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਰੰਧਾਵਾ ਵੱਲੋਂ ਪੁੰਛ 'ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ, ਪੰਜਾਬ ਪੁਲਸ ਨੂੰ ਚੌਕਸ ਰਹਿਣ ਦੇ ਨਿਰਦੇਸ਼

ਡੀ. ਜੀ. ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਭਲਾਈ ਵਿਭਾਗ ਦੇ ਏ. ਡੀ. ਜੀ. ਪੀ. ਵੀ. ਨੀਰਜਾ ਨੂੰ ਸੂਬੇ ਵਿੱਚ ਅਣ-ਅਧਿਕਾਰਤ ਅਨਾਜ ਅਤੇ ਝੋਨੇ ਦੀ ਰੋਕਥਾਮ ਲਈ ਅੰਤਰਰਾਜੀ ਨਾਕਿਆਂ ਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੂਬੇ ਵਿੱਚ ਹੁਣ ਤੱਕ ਕੁੱਲ 217547 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News