ਝੋਨੇ ਦੀ ਬਿਜਾਈ ਕਾਰਨ ਚਿੰਤਾ ਦੇ ਆਲਮ ’ਚ ਕਿਸਾਨ, ਇਨ੍ਹਾਂ ਸਮੱਸਿਆਵਾਂ ਦਾ ਕਰਨਾ ਪੈ ਰਿਹਾ ਸਾਹਮਣਾ

06/11/2021 1:44:50 PM

ਗੁਰਦਾਸਪੁਰ (ਗੁਰਪ੍ਰੀਤ) - ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋਣੀ ਸੀ ਪਰ ਬੀਤੇ ਦਿਨ ਤੋਂ ਗੁਰਦਾਸਪੁਰ ਵਿੱਚ ਕਿਸਾਨਾਂ ਨੇ ਝੋਨੇ ਦੀ ਰਿਵਾਇਤੀ ਬਿਜਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੇ ਕਿਹਾ ਕਿ ਸਰਕਾਰ ਵਲੋਂ ਨਿਧਾਰਿਤ ਸਮੇਂ ਦੀ ਬਿਜਲੀ ਸਪਲਾਈ ਅਤੇ ਨਹਿਰੀ ਪਾਣੀ ਦੀ ਸਪਲਾਈ ਬਿਲਕੁਲ ਵੀ ਨਹੀਂ ਮਿਲ ਰਹੀ। ਇਸ ਦੌਰਾਨ ਜਿਥੇ ਲੇਬਰ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਕਿਤੇ ਨਾ ਕਿਤੇ ਝੋਨੇ ਦੀ ਬਿਜਾਈ ’ਤੇ ਕੋਰੋਨਾ ਵਾਇਰਸ ਦੀ ਮਾਰ ਪੈਂਦੀ ਦਿਖਾਈ ਦੇ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼
 
ਕਿਸਾਨਾਂ ਨੇ ਕਿਹਾ ਕਿ ਸਰਕਾਰ ਦੇ ਹੁਕਮਾਂ ਮੁਤਾਬਕ ਕਿਸਾਨਾਂ ਨੇ ਤਾਂ 10 ਜੂਨ ਨੂੰ ਹੀ ਝੋਨੇ ਦੀ ਬਿਜਾਈ ਕਰਨੀ ਸ਼ੁਰੂ ਕੀਤੀ ਹੈ ਅਤੇ ਹੁਣ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਬਿਜਲੀ ਅਤੇ ਨਹਿਰੀ ਪਾਣੀ ਦੇ ਪ੍ਰਬੰਧ ਪੂਰੇ ਕਰੇ। ਕਿਸਾਨਾਂ ਅਨੁਸਾਰ ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਆ ਰਹੀਆਂ ਹਨ ਅਤੇ ਨਹਿਰੀ ਪਾਣੀ ਵੀ ਨਹੀਂ ਮਿਲ ਰਿਹਾ। ਕਿਸਾਨਾਂ ਨੇ ਕਿਹਾ ਕਿ ਤਾਲਾਬੰਦੀ ਦੇ ਕਾਰਨ ਪਰਵਾਸੀ ਮਜਦੂਰ ਦੀ ਬਹੁਤ ਘਾਟ ਹੈ ਅਤੇ ਲੋਕਲ ਮਜ਼ਦੂਰ ਮਜ਼ਦੂਰੀ ਜ਼ਿਆਦਾ ਮੰਗ ਰਹੇ ਹਨ। ਕਿਸਾਨਾਂ ਦੀਆਂ ਇਨ੍ਹਾਂ ਮੁਸ਼ਕਲਾਂ ਦਾ ਹੱਲ ਸਰਕਾਰਾਂ ਨੂੰ ਕਰਨਾ ਚਾਹੀਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਸੱਚਖੰਡ ਸ੍ਰੀ ਦਰਬਾਰ ਸਾਹਿਬ ਸੇਵਾ ਕਰਨ ਆਏ ਨੌਜਵਾਨ ਦੀ ਹੋਟਲ ਦੇ ਕਮਰੇ ’ਚੋਂ ਮਿਲੀ ਲਾਸ਼ (ਵੀਡੀਓ) 

ਇਸ ਸਬੰਧ ’ਚ ਜਦੋਂ ਪਰਵਾਸੀ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਕਰਕੇ ਕੀਤੀ ਤਾਲਾਬੰਦੀ ਦੇ ਕਾਰਨ ਆਪਣੇ ਰਾਜ ਤੋਂ ਪੰਜਾਬ ਆਉਣ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਬਹੁਤ ਸਾਰੇਪਰਵਾਸੀ ਮਜਦੂਰ ਪੰਜਾਬ ਹੀ ਨਹੀਂ ਆ ਰਹੇ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੇ ਇਸ ਜ਼ਿਲ੍ਹੇ ’ਚ 1927 ਤੋਂ ਬਣ ਰਹੀ 'ਸਪੈਸ਼ਲ ਲੱਸੀ', ਪੀਣ ਲਈ ਆਉਂਦੀਆਂ ਨੇ ਦੂਰ ਤੋਂ ਵੱਡੀਆਂ ਹਸਤੀਆਂ (ਵੀਡੀਓ) 

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਧਰਤੀ ਹੇਠਲਾ ਪਾਣੀ ਬਣਾਉਣ ਲਈ ਬਣਾਏ ਗਏ ‘ਪੰਜਾਬ ਪ੍ਰੀਜ਼ਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟ’ ਮੁਤਾਬਕ ਪੰਜਾਬ ’ਚ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕਰ ਦੇਣ ਦਾ ਕਿਹਾ ਹੈ। ਝੋਨੇ ਦੀ ਲਵਾਈ ਲਈ ਕਿਸਾਨਾਂ ਸਮੇਤ ਖੇਤੀਬਾੜੀ ਵਿਭਾਗ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੇ ਨਾਲ ਹੀ ਪਾਵਰਕਾਮ ਨੇ ਵੀ ਟਿਊਬਵੈਲਾਂ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦਾ ਪ੍ਰਬੰਧ ਕਰ ਕੇ ਸਾਰੀ ਰੂਪਰੇਖਾ ਤਿਆਰ ਕਰ ਲਈ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ

rajwinder kaur

This news is Content Editor rajwinder kaur