ਪੰਜਾਬ 'ਚ ਭਲਕੇ ਤੋਂ ਸ਼ੁਰੂ ਹੋਵੇਗੀ 'ਝੋਨੇ' ਦੀ ਲਵਾਈ, CM ਮਾਨ ਦੀ ਕਿਸਾਨਾਂ ਨੂੰ ਖ਼ਾਸ ਅਪੀਲ
Monday, Jun 13, 2022 - 01:45 PM (IST)
ਚੰਡੀਗੜ੍ਹ : ਪੰਜਾਬ 'ਚ 14 ਜੂਨ ਮਤਲਬ ਕਿ ਭਲਕੇ (ਮੰਗਲਵਾਰ) ਨੂੰ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਵਾਅਦੇ ਮੁਤਾਬਕ ਭਲਕੇ ਤੋਂ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : 'ਵੱਡੇ ਬਾਦਲ' ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਬਿਆਨ
ਉਨ੍ਹਾਂ ਕਿਹਾ ਕਿ ਇਸ ਦੇ ਲਈ ਸਰਕਾਰ ਵੱਲੋਂ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ।
ਇਹ ਵੀ ਪੜ੍ਹੋ : ਅੱਤ ਦੀ ਗਰਮੀ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਇਸ ਦਿਨ ਮੀਂਹ ਪੈਣ ਦੇ ਆਸਾਰ
ਉਨ੍ਹਾਂ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਲਵਾਈ ਦੌਰਾਨ ਕਿਸਾਨ ਪਾਣੀ ਦੀ ਵਰਤੋਂ ਲੋੜ ਅਨੁਸਾਰ ਹੀ ਕਰਨ ਅਤੇ ਸੁਚੇਣ ਹੋਣ। ਉਨ੍ਹਾਂ ਕਿਹਾ ਕਿ ਅਸੀਂ ਪਾਣੀ ਅਤੇ ਧਰਤੀ ਨੂੰ ਬਚਾਉਣਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ