ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ, 10 ਜੂਨ ਤੋਂ ਲਾਇਆ ਜਾਵੇਗਾ ਝੋਨਾ

Monday, May 09, 2022 - 12:35 AM (IST)

ਟਾਂਡਾ ਉੜਮੁੜ (ਪੰਡਿਤ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਦੀ ਬਿਜਲੀ ਬੋਰਡ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਅਤੇ ਹੋਰ ਚੀਫ ਇੰਜੀਨੀਅਰਾਂ ਨਾਲ ਹੋਈ ਮੀਟਿੰਗ ਵਿਚ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ 18 ਜੂਨ ਤੋਂ ਝੋਨਾ ਲਾਉਣ ਲਈ ਬਿਜਲੀ ਦੇ ਜਾਰੀ ਕੀਤੇ ਜ਼ੋਨਲ ਸ਼ਡਿਊਲ ਨੂੰ ਰੱਦ ਕਰ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਨੇ ਕਰਦੇ ਹੋਏ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੇ 10 ਜੂਨ ਤੋਂ ਝੋਨਾ ਲਾਉਣ ਦਾ ਐਲਾਨ ਕਰਦੇ ਹੋਏ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਇਹ ਸ਼ਡਿਊਲ ਰੱਦ ਨਾ ਕੀਤਾ ਤਾਂ 20 ਮਈ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕਰ ਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ :- ਪਾਰਟੀਆਂ ਨਾਲ ਗਠਜੋੜ ਨਹੀਂ, 130 ਕਰੋੜ ਭਾਰਤੀਆਂ ਨਾਲ ਭਾਈਵਾਲੀ ਚਾਹੁੰਦੇ ਹਾਂ : ਕੇਜਰੀਵਾਲ

ਅੱਜ ਦੀ ਮੀਟਿੰਗ ਵਿਚ ਸਤਨਾਮ ਸਿੰਘ ਬਹਿਰੂ, ਹਰਮੀਤ ਸਿੰਘ ਕਾਦੀਆਂ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜਗਿੱਲ, ਸਤਨਾਮ ਸਿੰਘ ਸਾਹਨੀ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਕੁਲਦੀਪ ਸਿੰਘ ਵਜੀਦਪੁਰ, ਕਿਰਨਜੀਤ ਸਿੰਘ ਸੇਖੋਂ, ਬੂਟਾ ਸਿੰਘ ਸ਼ਾਦੀਪੁਰ, ਡਾਕਟਰ ਸਤਨਾਮ ਅਜਨਾਲਾ ਅਤੇ ਫੁਰਮਾਨ ਸਿੰਘ ਸੰਧੂ ਆਦਿ ਕਿਸਾਨ ਆਗੂ ਸ਼ਾਮਲ ਸਨ।ਉਨ੍ਹਾਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਕਿਸਾਨਾਂ ਦੀਆਂ ਬਿਜਲੀ ਮਹਿਕਮੇ ਨਾਲ ਸਬੰਧਤ ਕਈ ਮੰਗਾਂ ’ਤੇ ਹਾਂ ਪੱਖੀ ਚਰਚਾ ਕੀਤੀ ਗਈ । ਜਿਸ ਵਿਚ ਹਰ ਕਿਸਮ ਦੇ ਓਵਰਲੋਡ ਸਿਸਟਮ ਨੂੰ ਅੰਡਰਲੋਡ ਕਰਨ ਬਾਰੇ ਚੇਅਰਮੈਨ ਨੇ ਹਾਂ ਪੱਖੀ ਹੁੰਗਾਰਾ ਭਰਿਆ ਹੈ।

ਇਹ ਵੀ ਪੜ੍ਹੋ :- ਪਾਕਿ ’ਚ ਫੌਜੀ ਟਿਕਾਣਿਆਂ ਦੀ ਅਮਰੀਕੀ ਮੰਗ ਨਾਲ ਕਦੇ ਸਹਿਮਤ ਨਹੀਂ ਰਿਹਾ : ਇਮਰਾਨ ਖਾਨ

ਲੋਡ ਫੀਸਦੀ 4700 ਰੁਪਏ ਪ੍ਰਤੀ ਹਾਰਸ ਪਾਵਰ ਤੋਂ ਘੱਟ ਕਰ ਕੇ 1200 ਰੁਪਏ ਕਰਨ ਉਪਰ ਵੀ ਚੇਅਰਮੈਨ ਸਾਹਿਬ ਨੇ ਕਿਹਾ ਕਿ ਸੱਚਮੁੱਚ ਹੀ 4700 ਰੁਪਏ ਰੇਟ ਜ਼ਿਆਦਾ ਹੈ, ਉਹ ਬਿਜਲੀ ਰੈਗੂਲੇਟਰੀ ਕਮਿਸ਼ਨ ਨੂੰ ਰੇਟ ਘੱਟ ਕਰਨ ਦੀ ਅਪੀਲ ਕਰਨਗੇ।ਕਿਸਾਨ ਆਗੂ ਨੇ ਦੱਸਿਆ ਕਿ ਚੇਅਰਮੈਨ ਨੇ ਝੋਨੇ ਦੇ ਸੀਜ਼ਨ ਲਈ ਜਾਰੀ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਵਿਚ ਬਿਜਲੀ ਬੋਰਡ ਨੂੰ ਭਰੋਸੇ ਵਿਚ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ 16 ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਇਸ ਸ਼ਡਿਊਲ ਬਾਰੇ ਮੁੜ ਵਿਚਾਰਨ ਦੀ ਅਪੀਲ ਕਰਦੇ ਹੋਏ ਚਿਤਾਵਨੀ ਦਿਤੀ ਕਿ ਜੇਕਰ ਸਰਕਾਰ ਨੇ ਇਸ ਬਾਰੇ ਮੁੜ ਵਿਚਾਰ ਨਾ ਕੀਤੀ ਤਾਂ ਕਿਸਾਨ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਚੌਹਾਨ ਨੇ ਦੱਸਿਆ ਕਿ 9 ਮਈ ਨੂੰ ਜਥੇਬੰਦੀ ਵੱਲੋਂ ਉੜਮੁੜ ਹਲਕੇ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੂੰ ਸਰਕਾਰ ਲਈ ਇਕ ਮੰਗ-ਪੱਤਰ ਦਿੱਤਾ ਜਾਵੇਗਾ | ਜਿਸ ਵਿਚ ਗੰਨੇ ਸਬਸਿਡੀ, ਕਣਕ ਦੇ ਘੱਟ ਝਾੜ ਸਬੰਧੀ ਮੁਆਵਜ਼ਾ, 10 ਜੂਨ ਤੋਂ ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਹੋਰ ਕਿਸਾਨੀ ਮੰਗਾਂ ਪ੍ਰਤੀ ਆਵਾਜ਼ ਬੁਲੰਦ ਕੀਤੀ ਜਾਵੇਗੀ |

ਇਹ ਵੀ ਪੜ੍ਹੋ :- ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 'ਚ ਸੰਗਤਾਂ ਦਾ ਆਇਆ ਹੜ੍ਹ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Karan Kumar

Content Editor

Related News