ਪਹਿਲਗਾਮ ਹਮਲੇ ਦਾ ਪੰਜਾਬ ''ਚ ਅਸਰ, ਕਪੂਰਥਲਾ ਰਿਹਾ ਪੂਰੀ ਤਰ੍ਹਾਂ ਬੰਦ
Thursday, Apr 24, 2025 - 03:24 PM (IST)

ਕਪੂਰਥਲਾ(ਵਿਪਨ ਮਹਾਜਨ)- ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਸੈਲਾਨੀਆਂ 'ਤੇ ਹੋਏ ਹੁਣ ਤੱਕ ਦੇ ਸਭ ਤੋਂ ਵੱਡੇ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਭਰ ਵਿਚ ਗੁੱਸਾ ਹੈ। ਇਸੇ ਤਰ੍ਹਾਂ ਵਿਰਾਸਤੀ ਸ਼ਹਿਰ ਦੇ ਲੋਕਾਂ ਵੱਲੋਂ ਵੀ ਇਸ ਹਮਲੇ ਦੀ ਵੱਡੇ ਪੱਧਰ 'ਤੇ ਨਿਖੇਧੀ ਕੀਤੀ ਜਾ ਰਹੀ ਹੈ। ਇਸ ਦੌਰਾਨ ਕਪੂਰਥਲਾ ਸ਼ਹਿਰ ਵਿਚ ਕਈ ਸਮਾਜਿਕ,ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਨੇ ਅੱਤਵਾਦੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੇ ਹੋਏ ਹਮਲੇ ਦੀ ਨਿੰਦਾ ਕਰਨ ਅਤੇ ਪੀੜਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਵੀਰਵਾਰ ਨੂੰ ਸਵੇਰ ਤੋਂ ਦੁਪਹਿਰ 12 ਵਜੇ ਤੱਕ ਪੂਰਾ ਸ਼ਹਿਰ ਬੰਦ ਰੱਖ ਕੇ ਪਾਕਿਸਤਾਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਪਹਿਲਗਾਮ ਹਮਲੇ ਦੇ ਵਿਰੋਧ 'ਚ ਸ੍ਰੀ ਅਨੰਦਪੁਰ ਸਾਹਿਬ ਦੇ ਬਾਜ਼ਾਰ ਰਹੇ ਬੰਦ
ਇਸ ਤੋਂ ਪਹਿਲਾਂ ਸਮੂਹ ਜਥੇਬੰਦੀਆਂ ਨੇ ਹਮਲੇ ਦੇ ਵਿਰੋਧ ਵਿੱਚ ਮਾਲ ਰੋਡ ਤੋਂ ਰੋਸ ਮਾਰਚ ਕੱਢਿਆ, ਜੋ ਸ਼ਹਿਰ ਦੇ ਭਗਤ ਸਿੰਘ ਚੌਂਕ, ਸਦਰ ਬਾਜ਼ਾਰ, ਅੰਮ੍ਰਿਤ ਬਾਜ਼ਾਰ, ਮੱਛੀ ਚੌਂਕ, ਜਲੋਖਾਨਾ ਚੌਂਕ ਤੋਂ ਹੁੰਦੇ ਹੋਏ ਅੰਮ੍ਰਿਤਸਰ ਰੋਡ ਪੁੱਜਾ, ਜਿੱਥੇ ਸੈਂਕੜੇ ਲੋਕਾਂ ਨੇ ਅੱਤਵਾਦ ਵਿਰੁੱਧ ਬੈਨਰ ਅਤੇ ਪੋਸਟਰ ਲੈ ਕੇ ਰੋਸ ਮਾਰਚ ਵਿੱਚ ਹਿੱਸਾ ਲਿਆ। ਇਸ ਦੌਰਾਨ ਉਨ੍ਹਾਂ ਅੱਤਵਾਦ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਅੱਤਵਾਦ ਦਾ ਪੁਤਲਾ ਫੂਕਿਆ।
ਬੇਕਸੂਰ ਹਿੰਦੂ ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਲਈ ਪਾਕਿਸਤਾਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਖੇ ਬੇਕਸੂਰ ਸੈਲਾਨੀਆਂ 'ਤੇ ਪਾਕਿਸਤਾਨ ਸਮਰਥਿਤ ਅੱਤਵਾਦੀਆਂ ਵੱਲੋਂ ਕੀਤਾ ਗਿਆ ਹਮਲਾ ਨਿੰਦਣਯੋਗ ਅਤੇ ਕਾਇਰਤਾਪੂਰਨ ਹੈ। ਇਸ ਘਟਨਾ ਨਾਲ ਪੂਰਾ ਦੇਸ਼ ਦੁਖ਼ੀ ਹੈ। ਘਿਨਾਉਣੀ ਹਰਕਤਾਂ ਕਰਨ ਵਾਲੇ ਅੱਤਵਾਦੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਪੂਰੇ ਦੇਸ਼ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਭਰੋਸਾ ਹੈ। ਅੱਤਵਾਦੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਅਮਰੀਕਾ ਦੀ ਬਜਾਏ ਇੰਡੋਨੇਸ਼ੀਆ ਭੇਜਿਆ, ਬੰਧਕ ਬਣਾ ਠੱਗੇ ਕਰੋੜਾਂ ਰੁਪਏ, ਪਿਓ-ਪੁੱਤ ਦੇ ਕਾਰਨਾਮੇ ਨੇ ਉਡਾਏ ਹੋਸ਼
ਬੁਲਾਰਿਆਂ ਨੇ ਕਿਹਾ ਕਿ ਕਾਇਰਤਾ ਭਰੀ ਅੱਤਵਾਦੀ ਘਟਨਾ ਵਿੱਚ ਸ਼ਹੀਦ ਹੋਏ ਲੋਕਾਂ ਪ੍ਰਤੀ ਉਨ੍ਹਾਂ ਨੂੰ ਡੂੰਘੀ ਹਮਦਰਦੀ ਹੈ। ਪਾਕਿਸਤਾਨ ਅਤੇ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਕੰਮ ਕਰ ਰਹੀਆਂ ਦੇਸ਼-ਵਿਰੋਧੀ ਤਾਕਤਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ। ਸਰਹੱਦਾਂ 'ਤੇ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਆਕਾਵਾਂ ਨੂੰ ਸਬਕ ਸਿਖਾਉਣ ਦਾ ਸਮਾਂ ਆ ਗਿਆ ਹੈ। ਇਸ ਮੌਕੇ ਸੁਭਾਸ਼ ਮਕਰੰਦੀ,ਯਸ਼ ਮਹਾਜਨ,ਰਮਨ ਮਲਹੋਤਰਾ,ਸ਼ਰਵਣ ਗਿੱਲ,ਕੋਮਲ ਸਹੋਤਾ,ਰਣਜੀਤ ਸਿੰਘ ਖੋਜੇਵਾਲ,ਰੋਸ਼ਨ ਲਾਲ ਸੱਭਰਵਾਲ,ਸੁਖਜਿੰਦਰ ਸਿੰਘ ਬੱਬਰ,ਮਿੰਟੂ ਗੁਪਤਾ,ਚਰਨਜੀਤ ਹੰਸ ਆਦਿ ਹਾਜ਼ਰ ਸਨ।
ਪੁਲਸ ਪ੍ਰਸ਼ਾਸਨ ਰਿਹਾ ਤਿਆਰ-ਬਰ-ਤਿਆਰ
ਕਪੂਰਥਲਾ ਬੰਦ ਪੂਰੀ ਤਰ੍ਹਾਂ ਸਫ਼ਲ ਰਿਹਾ।ਸ਼ਹਿਰ ਵਿੱਚ ਅੰਮ੍ਰਿਤ ਬਾਜ਼ਾਰ,ਸਬਜ਼ੀ ਮੰਡੀ, ਸਤਿਨਾਰਾਇਣ ਬਜ਼ਾਰ, ਜੱਟਪੁਰਾ ਬਾਜ਼ਾਰ,ਮਸਜਿਦ ਚੌਂਕ,ਚਾਰਬੱਤੀ ਚੌਂਕ, ਫ਼ਵਾਰਾ ਚੌਂਕ ਬਾਜ਼ਾਰ ਬੰਦ ਰਹੇ। ਪੁਲਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਜ਼ਰੂਰੀ ਐਮਰਜੈਂਸੀ ਸੇਵਾਵਾਂ ਨੂੰ ਇਸ ਬੰਦ ਤੋਂ ਛੋਟ ਦਿੱਤੀ ਗਈ ਸੀ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੰਦ ਦੇ ਮੱਦੇਨਜ਼ਰ ਪਹਿਲਾਂ ਤੋਂ ਹੀ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਸਨ।ਵਪਾਰਕ ਜਥੇਬੰਦੀਆਂ ਦੇ ਅਦਾਰਿਆਂ ਦੇ ਪੂਰਨ ਸਹਿਯੋਗ ਨਾਲ ਸ਼ਾਂਤਮਈ ਬੰਦ ਦਾ ਸਮਰਥਨ ਕੀਤਾ।ਡੀਐਸਪੀ ਡਵੀਜ਼ਨ ਦੀਪਕਰਨ ਸਿੰਘ ਅਤੇ ਐਸਐਚਓ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਹਰ ਥਾਂ 'ਤੇ ਪੁਲਸ ਪਾਰਟੀ ਤਾਇਨਾਤ ਸੀ।
ਇਹ ਵੀ ਪੜ੍ਹੋ: Punjab: 5 ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਫ਼ੌਜੀ ਨਾਲ ਹੋਇਆ ਸੀ ਵਿਆਹ
ਸ਼ਾਂਤੀ ਨਾਲ ਬੰਦ ਰਿਹਾ
ਜ਼ਿਕਰਯੋਗ ਹੈ ਕਿ ਸ਼ਹਿਰ ਬੰਦ ਸ਼ਾਂਤਮਈ ਰਿਹਾ, ਇਹ ਚੰਗੀ ਗੱਲ ਹੈ। ਲੋਕਾਂ ਨੇ ਸ਼ਾਂਤੀ ਦਿਖਾਈ। ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ ਪਰ ਇਹ ਸ਼ਾਂਤੀਪੂਰਵਕ ਹੋਣਾ ਚਾਹੀਦਾ ਹੈ।ਬੰਦ ਦੇ ਸਬੰਧ ਵਿੱਚ ਲੋਕਾਂ ਨੂੰ ਸ਼ਾਂਤੀ ਨਾਲ ਰਹਿਣ ਦਾ ਸੁਨੇਹਾ ਦਿੱਤਾ ਗਿਆ।ਹਰ ਵਰਗ ਦੇ ਲੋਕ ਚਾਹੁੰਦੇ ਹਨ ਕਿ ਆਪਸੀ ਭਾਈਚਾਰਾ ਬਣਿਆ ਰਹੇ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ, ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਇਸ ਸੜਕ 'ਤੇ ਲੱਗੀ ਇਹ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e