ਪੁਲਵਾਮਾ ਹਮਲਾ : ਸ਼ਹੀਦਾਂ ਦੇ ਪਰਿਵਾਰਾਂ ਨਾਲ ਦੁੱਖ ਵੰਡਾਉਣ ਪੁੱਜੇ ਸਿੱਧੂ
Saturday, Feb 16, 2019 - 07:53 PM (IST)

ਲੁਧਿਆਣਾ (ਬਿਊਰੋ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੋਗਾ ਜਿਲੇ ਦੇ ਪਿੰਡ ਗਲੋਟੀ ਵਿਖੇ ਪੁਲਵਾਮਾ ਹਮਲੇ ਵਿੱਚ ਸ਼ਹੀਦ ਹੋਏ ਸੀ ਆਰ ਪੀ ਐਫ ਦੇ ਜਵਾਨ ਜੈਮਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਥੇ ਤੁਹਾਨੂੰ ਦੱਸ ਦਈਏ ਕਿ ਸ਼ੁੱਕਰਵਾਰ ਸਵੇਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ 'ਤੇ ਬੋਲ ਰਹੇ ਸਨ, ਜਿਸ ਦੌਰਾਨ ਉਨ੍ਹਾਂ ਪਾਕਿਸਤਾਨ ਦੀ ਤਰਫਦਾਰੀ ਕੀਤੀ ਸੀ। ਸਿੱਧੂ ਨੇ ਕਿਹਾ ਸੀ, ''ਮੁੱਠੀਭਰ ਲੋਕਾਂ ਲਈ ਪੂਰੇ ਦੇਸ਼ ਨੂੰ ਜ਼ਿੰਮੇਵਾਰ ਕਿਵੇਂ ਦੱਸਿਆ ਜਾ ਸਕਦਾ ਹੈ। ਇਹ ਹਮਲਾ ਕਾਇਰਤਾਪੂਰਨ ਹੈ ਅਤੇ ਮੈਂ ਇਸ ਦੀ ਨਿਖੇਧੀ ਕਰਦਾ ਹਾਂ।
ਦੱਸਣਯੋਗ ਹੈ ਕਿ ਲੰਘੇ ਦਿਨ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਵੀਰਵਾਰ ਨੂੰ ਆਤਮਘਾਤੀ ਦਹਿਸ਼ਤੀ ਹਮਲੇ ਵਿਚ ਸੀਆਰਪੀਐਫ ਦੇ ਘੱਟੋ-ਘੱਟ 44 ਜਵਾਨ ਹਲਾਕ ਹੋ ਗਏ। ਪਿਛਲੇ ਕਈ ਸਾਲਾਂ ਦੌਰਾਨ ਇਹ ਜੰਮੂ-ਕਸ਼ਮੀਰ ਵਿਚ ਸਭ ਤੋਂ ਵੱਡਾ ਅਤਿਵਾਦੀ ਹਮਲਾ ਮੰਨਿਆ ਜਾ ਰਿਹਾ ਹੈ।