ਕੈਨੇਡਾ ਜਾਣ ਲਈ ਲਾ ਦਿੱਤੇ 22 ਲੱਖ ਰੁਪਏ, ਪਰ ਮਿਲਿਆ ਜਾਅਲੀ ਵੀਜ਼ਾ, ਇੰਝ ਖੁੱਲ੍ਹਿਆ ਏਜੰਟ ਦੀ ਕਰਤੂਤ ਦਾ ਭੇਤ

Saturday, Jul 13, 2024 - 04:47 PM (IST)

ਕੈਨੇਡਾ ਜਾਣ ਲਈ ਲਾ ਦਿੱਤੇ 22 ਲੱਖ ਰੁਪਏ, ਪਰ ਮਿਲਿਆ ਜਾਅਲੀ ਵੀਜ਼ਾ, ਇੰਝ ਖੁੱਲ੍ਹਿਆ ਏਜੰਟ ਦੀ ਕਰਤੂਤ ਦਾ ਭੇਤ

ਜਲੰਧਰ (ਜ. ਬ.)-ਬੀ. ਐੱਸ. ਐੱਫ਼. ਚੌਂਕ ਵਿਖੇ ਇਕ ਟਰੈਵਲ ਏਜੰਟ ਨੇ ਆਪਣੇ ਗਾਹਕ ਤੋਂ 22 ਲੱਖ ਰੁਪਏ ਲੈ ਕੇ ਕੈਨੇਡਾ ਦਾ ਜਾਅਲੀ ਵੀਜ਼ਾ ਫੜਾ ਦਿੱਤਾ। ਖ਼ੁਲਾਸਾ ਹੋਣ ’ਤੇ ਪੀੜਤ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਡਿਫੈਂਸ ਕਾਲੋਨੀ ਦੇ ਰਹਿਣ ਵਾਲੇ ਟਰੈਵਲ ਏਜੰਟ ਮੋਹਨ ਖ਼ਿਲਾਫ਼ ਥਾਣਾ ਨਵੀਂ ਬਾਰਾਦਰੀ ’ਚ ਧੋਖਾਦੇਹੀ ਦਾ ਕੇਸ ਦਰਜ ਕਰ ਲਿਆ ਗਿਆ।

ਗੁਰੂ ਅਮਰਦਾਸ ਨਗਰ ਦੇ ਰਹਿਣ ਵਾਲੇ ਪੀੜਤ ਨੇ ਦੱਸਿਆ ਕਿ ਉਹ ਕਿਸੇ ਜਾਣਕਾਰ ਜ਼ਰੀਏ ਬੀ. ਐੱਸ. ਐੱਫ਼. ਚੌਂਕ ਵਿਖੇ ਟਰੈਵਲ ਏਜੰਸੀ ਦਾ ਆਫਿਸ ਖੋਲ੍ਹ ਕੇ ਬੈਠੇ ਮੋਹਨ ਨੂੰ ਮਿਲਿਆ ਸੀ। ਏਜੰਟ ਨੇ ਉਸ ਨੂੰ ਭਰੋਸਾ ਦਿੱਤਾ ਸੀ ਕਿ ਉਹ 22 ਲੱਖ ਰੁਪਏ ਲੈ ਕੇ ਉਨ੍ਹਾਂ ਦਾ ਕੈਨੇਡਾ ਦਾ ਵੀਜ਼ਾ ਲੁਆ ਦੇਵੇਗਾ। ਹੌਲੀ-ਹੌਲੀ ਮੋਹਨ ਨੇ ਉਨ੍ਹਾਂ ਤੋਂ 22 ਲੱਖ ਰੁਪਏ ਲੈ ਲਏ ਪਰ ਜਦੋਂ ਵੀਜ਼ਾ ਨਾ ਆਇਆ ਤਾਂ ਦਬਾਅ ਪਾਉਣ ’ਤੇ ਮੁਲਜ਼ਮ ਨੇ ਕਹਿਣਾ ਸ਼ੁਰੂ ਕਰ ਦਿੱਤਾ ਕਿ ਉਨ੍ਹਾਂ ਦਾ ਵੀਜ਼ਾ ਆ ਗਿਆ ਹੈ।

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਦੌਰਾਨ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਦਿਸ਼ਾ-ਨਿਰਦੇਸ਼ ਹੋਏ ਜਾਰੀ

ਕੁਝ ਸਮੇਂ ਬਾਅਦ ਜਦੋਂ ਮੋਹਨ ਨੇ ਪੀੜਤ ਨੂੰ ਵੀਜ਼ਾ ਦਿੱਤਾ ਤਾਂ ਚੈੱਕ ਕਰਵਾਉਣ ’ਤੇ ਪਤਾ ਲੱਗਾ ਕਿ ਉਕਤ ਵੀਜ਼ਾ ਜਾਅਲੀ ਹੈ। ਪੀੜਤ ਨੇ ਏਜੰਟ ਨਾਲ ਗੱਲ ਕੀਤੀ ਤਾਂ ਉਹ ਟਾਲ-ਮਟੋਲ ਕਰਨ ਲੱਗਾ। ਇਸ ਤੋਂ ਬਾਅਦ ਮੁਲਜ਼ਮ ਨੇ ਨਾ ਤਾਂ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਅਤੇ ਨਾ ਹੀ ਵੀਜ਼ਾ ਲੁਆ ਕੇ ਦਿੱਤਾ। ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਤਾਂ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਟਰੈਵਲ ਏਜੰਟ ਮੋਹਨ ਖਿਲਾਫ ਕੇਸ ਦਰਜ ਕਰ ਲਿਆ। ਫਿਲਹਾਲ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ।

ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ: 'ਆਪ' ਦੇ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ, ਹਾਸਲ ਕੀਤੀਆਂ 55,246 ਵੋਟਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News