ਡਿਊਟੀ ਤੋਂ ਪਰਤ ਰਹੇ ਪੁਲਸ ਮੁਲਾਜ਼ਮ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ ’ਚ ਵਿਛੇ ਸੱਥਰ

Tuesday, Apr 25, 2023 - 08:41 PM (IST)

ਡਿਊਟੀ ਤੋਂ ਪਰਤ ਰਹੇ ਪੁਲਸ ਮੁਲਾਜ਼ਮ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ ’ਚ ਵਿਛੇ ਸੱਥਰ

ਬਟਾਲਾ (ਸਾਹਿਲ)-ਬੀਤੀ ਰਾਤ 2 ਮੋਟਰਸਾਈਕਲਾਂ ਦੀ ਹੋਈ ਟੱਕਰ ’ਚ ਏ. ਐੱਸ. ਆਈ. ਦੀ ਮੌਤ ਹੋ ਗਈ ਹੈ, ਜਦਕਿ ਦੂਜਾ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ। ਪੁਲਸ ਕੋਲੋਂ ਪ੍ਰਾਪਤ ਜਾਣਕਾਰੀ ਮੁਤਾਬਕ ਦਲਬੀਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਕਾਹਲਾਂਵਾਲੀ, ਜੋ ਪੰਜਾਬ ਪੁਲਸ ਵਿਭਾਗ ਵਿਚ ਬਤੌਰ ਏ. ਐੱਸ. ਆਈ. ਦੇ ਅਹੁਦੇ ’ਤੇ ਸੀ, ਬਟਾਲਾ ਵਿਖੇ ਐਕਸਾਈਜ਼ ਵਿਭਾਗ ਵਿਚ ਡਿਊਟੀ ਕਰਦਾ ਸੀ ਅਤੇ ਬੀਤੀ ਰਾਤ ਇਹ ਆਪਣੀ ਡਿਊਟੀ ਕਰ ਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਘਰ ਨੂੰ ਪਰਤ ਰਿਹਾ ਸੀ। ਜਦੋਂ ਪਿੰਡ ਕੋਟਲੀ ਨੇੜੇ ਪਹੁੰਚਿਆ ਤਾਂ ਸਾਹਮਣਿਓਂ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ, ਜਿਸ ਨੂੰ ਵਿਸ਼ੂ ਪੁੱਤਰ ਰਾਇਲ ਵਾਸੀ ਲੇਬਰ ਕਾਲੋਨੀ ਬਟਾਲਾ ਚਲਾ ਰਿਹਾ ਸੀ, ਨਾਲ ਅਚਾਨਕ ਜ਼ੋਰਦਾਰ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਦਲਬੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਵਿਸ਼ੂ ਜ਼ਖਮੀ ਹੋ ਗਿਆ।

ਇਹ ਖ਼ਬਰ ਵੀ ਪੜ੍ਹੋ : ਮੋਰਿੰਡਾ ਬੇਅਦਬੀ ਮਾਮਲੇ ’ਚ ਪੁਲਸ ਨੇ ਕੀਤੀ ਵੱਡੀ ਕਾਰਵਾਈ

PunjabKesari

ਉਧਰ, ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਆਈ. ਜਸਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਪਰੋਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਆਧਾਰ ’ਤੇ 304ਏ ਆਈ. ਪੀ. ਸੀ. ਤਹਿਤ ਥਾਣਾ ਡੇਰਾ ਬਾਬਾ ਨਾਨਕ ਵਿਖੇ ਉਕਤ ਮੋਟਰਸਾਈਕਲ ਚਾਲਕ ਨੌਜਵਾਨ ਵਿਸ਼ੂ ਵਿਰੁੱਧ, ਜਿਥੇ ਕੇਸ ਦਰਜ ਕਰ ਦਿੱਤਾ ਹੈ, ਉਥੇ ਹੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਗਲ਼ਾ ਘੁੱਟ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ


author

Manoj

Content Editor

Related News