ਪੰਜਾਬ 'ਚ ਦਰਦਨਾਕ ਹਾਦਸਾ, ਸਕੂਟਰੀ ਸਵਾਰ ਨਰਸ ਦੀ ਮੌਤ

Tuesday, Feb 17, 2026 - 06:25 PM (IST)

ਪੰਜਾਬ 'ਚ ਦਰਦਨਾਕ ਹਾਦਸਾ, ਸਕੂਟਰੀ ਸਵਾਰ ਨਰਸ ਦੀ ਮੌਤ

ਤਰਨਤਾਰਨ (ਸੁਖਦੇਵ)- ਖਾਲੜਾ-ਹਰੀਕੇ ਹਾਈਵੇਅ ‘ਤੇ ਬੂੜ ਚੰਦ ਮੋੜ ਨੇੜੇ ਸੋਮਵਾਰ ਸ਼ਾਮ ਕਰੀਬ 4 ਵਜੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਸਕੂਟਰੀ ਸਵਾਰ ਔਰਤ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਕਾਰਨ ਔਰਤ ਦੇ ਸਿਰ ਦੇ ਕਾਫ਼ੀ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਮਾਰਨ ਵਾਲੀ ਕਾਰ ਦਾ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ- ਮਾਨ ਸਰਕਾਰ ਦੇ '1000 ਰੁਪਏ' ਵਾਲੇ ਦਾਅਵੇ 'ਤੇ ਭੜਕੇ ਰਾਜਾ ਵੜਿੰਗ, ਰੈਲੀ 'ਚ ਸਰਕਾਰ ਨੂੰ ਦਿੱਤੀ ਸਿੱਧੀ ਚੁਣੌਤੀ!

ਮ੍ਰਿਤਕ ਦੀ ਪਹਿਚਾਣ ਕੰਵਲਜੀਤ ਕੌਰ (42) ਪਤਨੀ ਰਾਜਵਿੰਦਰ ਸਿੰਘ ਵਾਸੀ ਪਿੰਡ ਘਰਿਆਲੀ (ਜ਼ਿਲ੍ਹਾ ਤਰਨ ਤਾਰਨ) ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕੰਵਲਜੀਤ ਕੌਰ ਭਿੱਖੀ ਪਿੰਡ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਸਟਾਫ ਨਰਸ ਵਜੋਂ ਸੇਵਾ ਨਿਭਾ ਰਹੀ ਸੀ। ਡਿਊਟੀ ਖਤਮ ਕਰਨ ਤੋਂ ਬਾਅਦ ਉਹ ਆਪਣੀ ਐਕਟਿਵਾ (ਨੰਬਰ PB-46M-8781) ‘ਤੇ ਘਰ ਵਾਪਸ ਜਾ ਰਹੀ ਸੀ। ਜਦੋਂ ਉਹ ਬੂੜ ਚੰਦ ਮੋੜ ਨੇੜੇ ਇੱਕ ਪੈਟਰੋਲ ਪੰਪ ਕੋਲ ਪੁੱਜੀ ਤਾਂ ਸਾਹਮਣੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਅਣਪਛਾਤੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।ਜਿਸ ਕਾਰਨ ਉਸ ਦੀ ਮੌਕੇ  'ਤੇ ਮੌਤ ਹੋ ਗਈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੀ AI ਵੀਡੀਓ 'ਤੇ ਹੈੱਡ ਗ੍ਰੰਥੀ ਵੱਲੋਂ ਸਖ਼ਤ ਨਿੰਦਾ, ਕਿਹਾ- ਹੋਵੇ ਸਖ਼ਤ ਕਾਰਵਾਈ

ਥਾਣਾ ਕੱਚਾ ਪੱਕਾ ਦੇ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਜ਼ਦੀਕੀ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਥਾਵਾਂ 'ਤੇ ਪੈ ਸਕਦੈ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News