ਪੰਜਾਬ 'ਚ ਹਾਈਵੇਅ 'ਤੇ ਦਰਦਨਾਕ ਹਾਦਸਾ, ਰੇਲਿੰਗ ਕ੍ਰਾਸ ਕਰ ਰਹੇ 3 ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ
Thursday, Oct 03, 2024 - 11:43 AM (IST)
ਜਲੰਧਰ (ਵਰੁਣ)–ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਸੀ. ਜੀ. ਐੱਸ. ਸਕੂਲ ਦੇ ਨੇੜੇ ਪੈਦਲ ਸੜਕ ਕ੍ਰਾਸ ਕਰ ਰਹੇ 3 ਮਜ਼ਦੂਰਾਂ ਵਿਚੋਂ ਇਕ ਦੀ ਗੱਡੀ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਦੇਰ ਰਾਤ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ। ਥਾਣਾ ਨੰਬਰ 1 ਦੇ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ 3 ਮਜ਼ਦੂਰ ਪੈਦਲ ਹੀ ਹਾਈਵੇਅ ਤੋਂ ਰੇਲਿੰਗ ਕ੍ਰਾਸ ਕਰਕੇ ਜਾ ਰਹੇ ਸਨ। ਇਸੇ ਦੌਰਾਨ ਜਲੰਧਰ ਵੱਲੋਂ ਅੰਮ੍ਰਿਤਸਰ ਵੱਲ ਜਾ ਰਹੀ ਗੱਡੀ ਨਾਲ ਇਕ ਮਜ਼ਦੂਰ ਦੀ ਟੱਕਰ ਹੋ ਗਈ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ 2 ਸਾਥੀ ਉਥੋਂ ਭੱਜ ਗਏ।
ਇਹ ਵੀ ਪੜ੍ਹੋ- ਤਿਉਹਾਰਾਂ ਮੌਕੇ ਮਿਲ ਸਕਦੈ ਵੱਡਾ ਤੋਹਫ਼ਾ, ਇੰਨੇ ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ
ਥਾਣਾ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਏ. ਐੱਸ. ਆਈ. ਪਲਵਿੰਦਰ ਸਿੰਘ ਗਏ ਸਨ, ਜਿਨ੍ਹਾਂ ਨੇ ਮ੍ਰਿਤਕ ਦੀ ਲਾਸ਼ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਰਖਵਾ ਦਿੱਤੀ ਹੈ। ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ, ਜਿਸ ਤੋਂ ਪਤਾ ਲੱਗਦਾ ਹੈ ਕਿ ਗੱਡੀ ਵੀ ਕਾਫ਼ੀ ਸਪੀਡ ’ਤੇ ਸੀ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਓਧਰ ਥਾਣਾ ਮੁਖੀ ਹਰਿੰਦਰ ਸਿੰਘ ਨੇ ਦੱਸਿਆ ਕਿ ਐੱਨ. ਐੱਚ. ਏ. ਆਈ. ਨੇ ਲੋਕਾਂ ਦੀ ਸਹੂਲਤ ਲਈ ਸ਼ਾਰਟਕੱਟ ਬੰਦ ਕੀਤੇ ਹਨ ਪਰ ਲੋਕ ਸ਼ਾਰਟਕੱਟ ਲੈਣਾ ਬੰਦ ਕਰਨ। ਉਨ੍ਹਾਂ ਕਿਹਾ ਕਿ ਇਸ ਹਾਦਸੇ ਤੋਂ ਬਾਅਦ ਉਹ ਮੌਕੇ ’ਤੇ ਗਏ ਸਨ ਪਰ ਵੀਰਵਾਰ ਨੂੰ ਦੁਬਾਰਾ ਉਹ ਲੋਕਾਂ ਨੂੰ ਜਾਗਰੂਕ ਕਰਨ ਲਈ ਘਟਨਾ ਸਥਾਨ ’ਤੇ ਜਾਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਇਥੇ ਰਹੇਗੀ ਪੂਰਨ ਪਾਬੰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ