ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਨਾਲ ਔਰਤ ਦੀ ਦਰਦਨਾਕ ਮੌਤ

Saturday, Apr 08, 2023 - 10:33 PM (IST)

ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਨਾਲ ਔਰਤ ਦੀ ਦਰਦਨਾਕ ਮੌਤ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)-ਅੱਜ ਕਸਬਾ ਹਰਚੋਵਾਲ ਵਿਖੇ ਇਕ ਤੇਜ਼ ਰਫ਼ਤਾਰ ਟਰੱਕ ਹੇਠਾਂ ਆਉਣ ਨਾਲ ਔਰਤ ਦੀ ਮੌਤ ਹੋਣ ਦਾ ਅਤਿ ਦੁੱਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਹਰਚੋਵਾਲ ਦੇ ਇੰਚਾਰਜ ਏ. ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਮਨਦੀਪ ਕੌਰ ਪਤਨੀ ਹਰਜੀਤ ਸਿੰਘ ਵਾਸੀ ਕੀੜੀ ਅਫਗਾਨਾ ਆਪਣੀ ਮੋਪੇਡ ਨੰ. ਪੀ. ਬੀ. 06ਬੀ. ਸੀ. 8510 ’ਤੇ ਸਵਾਰ ਹੋ ਕੇ ਆਪਣੇ ਘਰੋਂ ਹਰਚੋਵਾਲ ਵਿਖੇ ਕੋਈ ਘਰੇਲੂ ਸਾਮਾਨ ਲੈਣ ਲਈ ਬਾਜ਼ਾਰ ਆਈ ਸੀ ਕਿ ਹਰਚੋਵਾਲ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੰ. ਪੀ. ਬੀ. 06ਏ. ਕੇ. 2915 ਨੇ ਇਸ ਨੂੰ ਆਪਣੀ ਲਪੇਟ ’ਚ ਲੈਂਦਿਆਂ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਨਾਲ ਇਸ ਦੀ ਮੌਕੇ ’ਤੇ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ, ਦੋ ਭੈਣਾਂ ਦਾ ਸੀ ਇਕਲੌਤਾ ਭਰਾ

ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਦਿਆਂ ਹੀ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਜਿਥੇ ਟਰੱਕ ਨੂੰ ਕਬਜ਼ੇ ਵਿਚ ਲੈ ਲਿਆ ਹੈ, ਉਥੇ ਨਾਲ ਹੀ ਮ੍ਰਿਤਕਾ ਮਨਦੀਪ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਅਤੇ ਟਰੱਕ ਡਰਾਈਵਰ, ਜੋ ਮੌਕੇ ਤੋਂ ਫਰਾਰ ਹੋ ਗਿਆ, ਦੇ ਖਿਲਾਫ਼ ਧਾਰਾ 304-ਏ, 279 ਆਈ. ਪੀ. ਸੀ. ਤਹਿਤ ਮ੍ਰਿਤਕਾ ਦੇ ਸਹੁਰੇ ਜਸਵੰਤ ਸਿੰਘ ਪੁੱਤਰ ਲੱਖਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਦੇਸ਼ ’ਚ ਕੋਰੋਨਾ ਦੇ ਵਧ ਰਹੇ ਮਾਮਲਿਆਂ ਦਰਮਿਆਨ CM ਮਾਨ ਦਾ ਅਹਿਮ ਬਿਆਨ, ਕਹੀਆਂ ਇਹ ਗੱਲਾਂ


author

Manoj

Content Editor

Related News